ਮਨੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਦਿੱਤਾ ਅਸਤੀਫਾ

ਇੰਫਾਲ, 10 ਫਰਵਰੀ – ਮਨੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਐਤਵਾਰ ਨੂੰ ਅਸਤੀਫਾ ਦੇ ਦਿੱਤਾ। ਉਨ੍ਹਾਂ ਆਪਣਾ ਅਸਤੀਫਾ ਰਾਜਪਾਲ ਅਜੈ ਕੁਮਾਰ ਭੱਲਾ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਆਪਣੀ ਚਿੱਠੀ ‘ਚ ਲਿਖਿਆ, ‘‘ਹੁਣ ਤੱਕ ਮਨੀਪੁਰ ਦੇ ਲੋਕਾਂ ਦੀ ਸੇਵਾ ਕਰਨਾ ਮੇਰੇ ਲਈ ਸਨਮਾਨ ਦੀ ਗੱਲ ਰਹੀ ਹੈ। ਮੈਂ ਮਨੀਪੁਰ ਦੇ ਹਰ ਨਾਗਰਿਕ ਦੇ ਹਿੱਤਾਂ ਦੀ ਰੱਖਿਆ ਲਈ ਕੇਂਦਰ ਸਰਕਾਰ ਦੀ ਸਮੇਂ ਸਿਰ ਕਾਰਵਾਈ, ਦਖਲਅੰਦਾਜ਼ੀ, ਵਿਕਾਸ ਕਾਰਜਾਂ ਅਤੇ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਬਹੁਤ ਧੰਨਵਾਦੀ ਹਾਂ।

“ਰਾਜਪਾਲ ਨੇ ਉਨ੍ਹਾਂ ਨੂੰ ਨਵੀਂ ਸਰਕਾਰ ਦੇ ਗਠਨ ਤੱਕ ਜ਼ਿੰਮੇਵਾਰੀ ਸੰਭਾਲਣ ਦੇ ਨਿਰਦੇਸ਼ ਦਿੱਤੇ ਹਨ। ਅਜਿਹੇ ‘ਚ ਐੱਨ. ਬੀਰੇਨ ਸਿੰਘ ਮਨੀਪੁਰ ਦੇ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨਗੇ। ਭਾਰਤੀ ਜਨਤਾ ਪਾਰਟੀ (BJP) ਦੇ ਸੂਤਰਾਂ ਅਨੁਸਾਰ ਇੱਕ-ਦੋ ਦਿਨਾਂ ਵਿੱਚ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਐਨ. ਬੀਰੇਨ ਸਿੰਘ ਨੂੰ ਰਾਜ ਵਿੱਚ ਜਾਤੀ ਸੰਘਰਸ਼ ਨਾਲ ਨਜਿੱਠਣ ਦੇ ਤਰੀਕੇ ਲਈ ਆਲੋਚਨਾ ਦਾ ਸਾਹਮਣਾ ਕਰਨਾ ਪਿਆ।

ਪਿਛਲੇ ਹਫ਼ਤੇ ਵਿਧਾਨ ਸਭਾ ਸਪੀਕਰ ਸਤਿਆਵਰਤ ਨੂੰ ਦਿੱਲੀ ਬੁਲਾਏ ਜਾਣ ਤੋਂ ਬਾਅਦ ਮਣੀਪੁਰ ਵਿੱਚ ਸੱਤਾ ਤਬਦੀਲੀ ਦੇ ਸੰਕੇਤ ਦਿਸਣ ਲੱਗ ਪਏ ਸਨ। ਇਸ ਤੋਂ ਬਾਅਦ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਯੁਮਨਮ ਖੇਮਚੰਦ ਵੀ ਦਿੱਲੀ ਆਏ।ਬੀਰੇਨ ਸਿੰਘ ਨੇ ਇਹ ਕਦਮ ਅਜਿਹੇ ਸਮੇਂ ਚੁੱਕਿਆ ਹੈ, ਜਦੋਂ ਅੱਜ ਸਵੇਰੇ ਹੀ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਬੀਰੇਨ ਸਿੰਘ ਦੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਮੌਜੂਦ ਸਨ। ਦਿੱਲੀ ਤੋਂ ਇੰਫਾਲ ਪਰਤਦੇ ਹੀ ਉਸ ਨੇ ਇਹ ਕਦਮ ਚੁੱਕਿਆ।

ਸਾਂਝਾ ਕਰੋ

ਪੜ੍ਹੋ

ਪੰਜਾਬ ਵਿੱਚ ਈ-ਕੇਵਾਈਸੀ ਤੋਂ ਬਾਅਦ ਹੀ ਮਿਲੇਗਾ

ਚੰਡੀਗੜ੍ਹ, 14 ਮਾਰਚ – ਪੰਜਾਬ ਦੇ ਸਰਕਾਰੀ ਡਿਪੂਆਂ ਤੋਂ ਰਾਸ਼ਨ...