ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਿੰਦਰ ਨਗਰ ਫਗਵਾੜਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਦੇ ਮੌਕੇ ਤੇ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਦੇ ਸਮੂਹ ਮੈਂਬਰਾਂ ਨੂੰ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਤਾਕਿ ਮਹੱਲਾ ਵਰਿੰਦਰ ਨਗਰ ਫਗਵਾੜਾ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਕਮੇਟੀ ਦੇ ਪ੍ਰਧਾਨ ਰਾਣਾ,ਕੈਸ਼ੀਅਰ ਓਮ ਪ੍ਰਕਾਸ਼ ਪਾਲ ਅਤੇ ਹੋਰ ਮੈਂਬਰਾਂ ਨੇ ਕਿਹਾ ਕਿ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਚੇਅਰਮੈਨ ਜਤਿੰਦਰ ਸਿੰਘ ਖਾਲਸਾ ਜੀ ਅਗਵਾਈ ਵਿੱਚ ਸਮਾਜ ਸੇਵਾ ਦੀ ਅਤੇ ਸਾਹਿਤਕ ਕੰਮ ਕੀਤੇ ਜਾਂਦੇ ਹਨ। ਉਹਨਾਂ ਦੱਸਿਆ ਦੱਸਿਆ ਕਿ ਇਸ ਸਭਾ ਦੇ ਮੈਂਬਰਾਂ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰੂਪੁਰਬ ਵਿੱਚ ਵੀ ਵਿਸ਼ੇਸ਼ ਯੋਗਦਾਨ ਰਿਹਾ। ਉਹਨਾਂ ਨੇ ਸਭਾ ਦੇ ਸਮੂਹ ਮੈਂਬਰਾਂ ਨੂੰ ਗੁਰਦੁਆਰਾ ਸਾਹਿਬ ਪਹੁੰਚਣ ਤੇ ਜੀ ਆਇਆਂ ਕਿਹਾ ਅਤੇ ਧੰਨਵਾਦ ਵੀ ਕੀਤਾ।ਇਸ ਮੌਕੇ ਤੇ ਪ੍ਰਧਾਨ ਰਵਿੰਦਰ ਸਿੰਘ ਰਾਏ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਸਮੂਹ ਸਾਧ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਜਗਤ ਗੁਰੂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਨਾਲ ਜੁੜਨਾ ਚਾਹੀਦਾ ਹੈ ਅਤੇ ਸਾਨੂੰ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਗੁਰੂ ਜੀ ਨੇ ਜਾਤ ਪਾਤ ਭੇਦ ਭਾਵ ਅਤੇ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਵਾਸਤੇ ਸਾਰਾ ਜੀਵਨ ਸੰਘਰਸ਼ ਕੀਤਾ। ਇਸ ਕਰਕੇ ਸਾਨੂੰ ਉਹਨਾਂ ਦੇ ਦਰਸਾਏ ਮਾਰਗ ਤੇ ਚਲਣਾ ਚਾਹੀਦਾ ਹੈ ਅਤੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਦੇ ਡਾਇਰੈਕਟਰ ਡਾਕਟਰ ਐਸ. ਪੀ. ਮਾਨ, ਸੀਨੀਅਰ ਪ੍ਰੈਸ ਸਕੱਤਰ ਰਿਪੋਰਟਰ ਅਸ਼ੋਕ ਸ਼ਰਮਾ,ਚੇਅਰਮੈਨ ਜਤਿੰਦਰ ਸਿੰਘ ਖਾਲਸਾ, ਡਾਇਰੈਕਟਰ ਹੈਲਥ ਡਾਕਟਰ ਸਾਗਰ ਸਿੰਘ, ਪ੍ਰੈਸ ਸਕੱਤਰ ਪ੍ਰੀਤ ਕੌਰ ਪ੍ਰੀਤੀ, ਪੀ.ਆਰ.ਓ ਓਮ ਪ੍ਰਕਾਸ਼ ਪਾਲ, ਜਨਰਲ ਸਕੱਤਰ ਕਰਮ ਵੀਰ ਪਾਲ ਹੈਪੀ,ਸਹਾਇਕ ਪ੍ਰੈਸ ਸਕੱਤਰ ਲਵਪ੍ਰੀਤ ਸਿੰਘ ਰਾਏ, ਮੀਡੀਆ ਇੰਚਾਰਜ ਖੁਸ਼ਪ੍ਰੀਤ ਕੌਰ ਰਾਏ ਤੋਂ ਇਲਾਵਾ ਹੋਰ ਮੈਂਬਰ ਵੀ ਹਾਜ਼ਰ ਸਨ। ਇਸ ਅਵਸਰ ਤੇ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੀ ਤਸਵੀਰ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਂਟ ਕੀਤੀ ਗਈ।