
ਚੰਡੀਗੜ੍ਹ, 14 ਫਰਵਰੀ – ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਅਸਲ ਵਿਚ ਆਮ ਆਦਮੀ ਪਾਰਟੀ ਪੰਜਾਬ ਵਿਚ ਆਰਐੱਸਐੱਸ ਮਾਡਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਮਾਡਲ ਨਹੀਂ ਬਲਕਿ ਆਰਐੱਸਐੱਸ ਦਾ ਇਕ ਏਜੰਡਾ ਹੈ। ਪਰਗਟ ਸਿੰਘ ਨੇ ਕਿਹਾ ਕਿ ਇਕ ਪਾਸੇ ਭਾਜਪਾ ਚੋਣਾਂ ਤੋਂ ਐਨ ਪਹਿਲਾਂ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦਿੰਦੀ ਹੈ ਜਦੋਂਕਿ ਦੂਜੇ ਪਾਸੇ ਪੰਜਾਬ ਸਰਕਾਰ ਮੌੜ ਬੰਬ ਕਾਂਡ ਵਿਚ ਨਾਮਜ਼ਦ ਡੇਰਾ ਮੁਖੀ ਖਿਲਾਫ਼ ਕੇਸ ਚਲਾਉਣ ਦੀ ਪ੍ਰਵਾਨਗੀ ਨਹੀਂ ਦੇ ਰਹੀ ਹੈ।