
ਅੰਮ੍ਰਿਤਸਰ, 17 ਫਰਵਰੀ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕਰਨ ਦੇ ਫੈਸਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇ ਨਜ਼ਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਪ੍ਰਧਾਨ ਦੇ ਅਹੁਦੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਵਜੋਂ ਆਪਨੇ ਦੋਵਾਂ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇੱਕ ਪੱਤਰਕਾਰ ਸੰਮੇਲਨ ਵਿੱਚ ਇਸ ਸਬੰਧੀ ਖੁਲਾਸਾ ਕਰਦੇ ਆਂ ਉਹਨਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਕ ਕਰਨ ਦਾ ਫੈਸਲਾ ਅੰਤਿੰਗ ਕਮੇਟੀ ਦਾ ਸੀ ਜਿਸ ਵਿੱਚ ਅੰਤ੍ਰਿੰਗ ਕਮੇਟੀ ਦੇ ਉਹਨਾਂ ਸਮੇਤ ਬਾਕੀ ਸਾਰੇ ਮੈਂਬਰ ਵੀ ਹਾਜ਼ਰ ਸਨ ਅਤੇ ਬਹੁਤ ਸੰਮਤੀ ਨਾਲ ਇਸ ਫੈਸਲੇ ਤੇ ਸਹਿਮਤੀ ਦਿੱਤੀ ਗਈ ਸੀ ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਸਾਰਿਆਂ ਨਾਲ ਸਲਾਹ ਮਸ਼ਵਰਾ ਹੋਇਆ ਸੀ ਅਤੇ ਉਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਸੀ ਉਹਨਾਂ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਤੋਂ ਵੀ ਉਸ ਨੂੰ ਫਾਰਗ ਕਰ ਦਿੱਤਾ ਜਾਵੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੋਂ ਦਿੱਤਾ ਗਿਆ ਅਸਤੀਫਾ ਉਹਨਾਂ ਅੰਤਰਿਗ ਕਮੇਟੀ ਨੂੰ ਭੇਜਿਆ ਹੈ ਜਦੋਂ ਕਿ ਸੱਤ ਮੈਂਬਰੀ ਕਮੇਟੀ ਤੋਂ ਦਿੱਤਾ ਗਿਆ ਅਸਤੀਫਾ ਉਹਨਾ ਸ਼੍ਰੀ ਅਕਾਲ ਤਖਤ ਦੇ ਸਕੱਤਰ ਵਿਖੇ ਸੌਂਪ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੀ ਅੰਤਰਿਕ ਕਮੇਟੀ ਵੱਲੋਂ ਪਿਛਲੇ ਦਿਨੀ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਲੱਗੇ ਦੋਸ਼ਾਂ ਨੂੰ ਆਧਾਰ ਬਣਾ ਕੇ ਉਹਨਾਂ ਨੂੰ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦਾ ਫੈਸਲਾ ਕੀਤਾ ਸੀ।
ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਤੇ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਤਰਾਜ ਪ੍ਰਗਟਾਇਆ ਸੀ। ਉਹ ਉਸ ਵੇਲੇ ਇੰਗਲੈਂਡ ਦੌਰੇ ਤੇ ਸਨ ਅਤੇ ਉਹਨਾਂ ਆਪਣੇ ਸੋਸ਼ਲ ਮੀਡੀਆ ਖਾਤੇ ਵਿੱਚ ਇਸ ਸਬੰਧੀ ਆਪਣੀਆਂ ਭਾਵਨਾਵਾਂ ਦਰਜ ਕੀਤੀਆਂ ਸਨ ਜਿਸ ਵਿੱਚ ਉਹਨਾਂ ਨੇ ਨਾ ਸਿਰਫ ਇਸ ਫੈਸਲੇ ਤੇ ਇਤਰਾਜ਼ ਕੀਤਾ ਸੀ ਸਗੋਂ ਆਖਿਆ ਸੀ ਕਿ ਇਸ ਫੈਸਲੇ ਨਾਲ ਉਹਨਾਂ ਦੇ ਮਨ ਨੂੰ ਠੇਸ ਪੁੱਜੀ ਹੈ ਦੱਸਣ ਯੋਗ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਪਹਿਲਾਂ ਹੀ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਬਣਾਈ ਗਈ ਜਾਂਚ ਕਮੇਟੀ ਤੇ ਵੀ ਇਤਰਾਜ ਪ੍ਰਗਟਾ ਚੁੱਕੇ ਸਨ ਉਹਨਾਂ ਆਖਿਆ ਸੀ ਕਿ ਜਥੇਦਾਰਾਂ ਖਿਲਾਫ ਜਾਂਚ ਕਰਨ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਨਹੀਂ ਹੈ ਇਸ ਸਬੰਧੀ ਜਾਂਚ ਸਿਰਫ ਅਕਾਲ ਤਖਤ ਦੇ ਜਥੇਦਾਰ ਵੱਲੋਂ ਹੀ ਕੀਤੀ ਜਾ ਸਕਦੀ ਹੈ। ਇਸ ਸਬੰਧੀ ਪੈਦਾ ਹੋਇਆ ਰੋਹ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਸਤੀਫੇ ਦੇ ਰੂਪ ਵਿੱਚ ਸਾਹਮਣੇ ਆਇਆ ਹੈ।