ਯੂ.ਪੀ. ਸਰਕਾਰ ਵਲੋਂ ਮਸਜਿਦ ਢਾਹੁਣ ਦੀਆਂ ਕਾਰਵਾਈਆਂ ਸਬੰਧੀ ਸੁਪਰੀਮ ਕੋਰਟ ਦੀ ਵੱਡੀ ਕਾਰਵਾਈ

ਨਵੀਂ ਦਿੱਲੀ, 17 ਫਰਵਰੀ – ਨਵੀਂ ਦਿੱਲੀ ਵਿਖੇ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਕੁਸ਼ੀਨਗਰ ਵਿਚ ਇਕ ਮਸਜਿਦ ਨੂੰ ਢਾਹੁਣ ਦੀ ਕਾਰਵਾਈ ਲਈ ਨੋਟਿਸ ਜਾਰੀ ਕੀਤਾ ਹੈ, ਜੋ ਕਿ 13 ਨਵੰਬਰ, 2024 ਦੇ ਦੇਸ਼ ਭਰ ਵਿਚ ਬਿਨਾਂ ਕਿਸੇ ਪੂਰਵ ਸੂਚਨਾ ਅਤੇ ਸੁਣਵਾਈ ਦੇ ਤਹਿਤ ਮਸਜਿਦ ਆਦਿ ਢਾਹੁਣ ਦੀਆਂ ਕਾਰਵਾਈਆਂ ’ਤੇ ਰੋਕ ਲਗਾਉਣ ਦੇ ਹੁਕਮ ਦੀ ਕਥਿਤ ਉਲੰਘਣਾ ਹੈ।

ਸੁਪਰੀਮ ਕੋਰਟ ਨੇ ਕਾਰਨ ਦਸੋ ਨੋਟਿਸ ਜਾਰੀ ਕਰਦੇ ਹੋਏ, ਸਬੰਧਤ ਅਧਿਕਾਰੀਆਂ ਨੂੰ ਜਵਾਬ ਦੇਣ ਲਈ ਕਿਹਾ ਹੈ ਕਿ ਉਨ੍ਹਾਂ ਵਿਰੁਧ ਅਦਾਲਤ ਦੀ ਮਾਣਹਾਨੀ ਦੀ ਕਾਰਵਾਈ ਕਿਉਂ ਨਹੀਂ ਸ਼ੁਰੂ ਕੀਤੀ ਜਾਣੀ ਚਾਹੀਦੀ। ਸੁਪਰੀਮ ਕੋਰਟ ਨੇ ਇਕ ਮਾਣਹਾਨੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਹੁਕਮ ਦਿਤਾ ਹੈ ਕਿ ਅਗਲੇ ਹੁਕਮਾਂ ਤਕ, ਢਾਂਚੇ ਨੂੰ ਨਾ ਢਾਹਿਆ ਜਾਵੇ।

ਸਾਂਝਾ ਕਰੋ

ਪੜ੍ਹੋ

ਲੋੜੀਂਦੀ ਯੋਗਤਾ ਦਾ ਨਤੀਜਾ ਬਾਅਦ ਵਿਚ ਆਉਣ

ਚੰਡੀਗੜ੍ਹ, 22 ਫਰਵਰੀ – ਦਸਵੀਂ ਜਮਾਤ ਵਿਚ ਹਿੰਦੀ ਵਿਸ਼ਾ ਹੋਣ...