
ਚੰਡੀਗੜ੍ਹ, 17 ਫਰਵਰੀ – ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਹੈ। ਵਿਜੀਲੈਂਸ ਮੁਖੀ ਸਪੈਸ਼ਲ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਥਾਂ ‘ਤੇ ਇਹ ਜ਼ਿੰਮੇਵਾਰੀ ਏਡੀਜੀਪੀ ਨਾਗੇਸ਼ਵਰ ਰਾਓ ਨੂੰ ਦਿੱਤੀ ਗਈ ਹੈ।
ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ 2 ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ, ਐਸਐਸਪੀ ਨੂੰ ਹੁਕਮ ਜਾਰੀ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।