
ਕੈਥਲ, 17 ਫਰਵਰੀ – ਹਰਿਆਣਾ ਦੇ ਕੈਥਲ ਵਿੱਚ ਇਕ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਸਕੂਲ ਬੱਸ ਐਸਵਾਈਐਲ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਰੀਬ 8 ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿੰਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਇਸ ਬੱਸ ਵਿੱਚ ਘੱਟ ਵਿਦਿਆਰਥੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਬੱਸ ਦਾ ਸੰਤੁਲਨ ਵਿਗੜਨ ਕਾਰਨ ਬੱਸ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਬੱਸ ਡਰਾਈਵਰ ਅਤੇ ਮਹਿਲਾ ਕੰਡਕਟਰ ਵੀ ਜ਼ਖਮੀ ਹੋ ਗਏ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪ੍ਰਸ਼ਾਸਨਕ ਅਧਿਕਾਰੀ ਮੌਕੇ ਉਤੇ ਪਹੁੰਚ ਗਈ। ਸਾਰੇ ਜ਼ਖਮੀਆਂ ਨੂੰ ਕੱਢਕੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।