
ਨਵੀਂ ਦਿੱਲੀ, 18 ਫਰਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇੱਥੇ ਹੈਦਰਾਬਾਦ ਹਾਊਸ ਵਿਖੇ ਕਤਰ ਦੇ ਆਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਇਹ ਮਿਲਣੀ ਵਿਸ਼ੇਸ਼ ਦੁਵੱਲੀ ਭਾਈਵਾਲੀ ਲਈ ਇੱਕ ਨਵਾਂ ਮੀਲ ਪੱਥਰ ਹੈ। ਇਸ ਤੋਂ ਪਹਿਲਾਂ ਦਿਨ ਵਿੱਚ ਕਤਰ ਦੇ ਆਮੀਰ ਨੂੰ ਰਾਸ਼ਟਰਪਤੀ ਦਰੋਪਤੀ ਮੁਰਮੂ ਦੀ ਮੌਜੂਦਗੀ ਵਿਚ ਰਾਸ਼ਟਰਪਤੀ ਭਵਨ ’ਚ ਰਸਮੀ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਵੀ ਮੌਜੂਦ ਸਨ।