ਹੁਣ 25 ਫਰਵਰੀ ਨੂੰ ਹੋਵੇਗੀ ਸੱਜਣ ਨੂੰ ਸਜ਼ਾ, ਪੀੜ੍ਹਤ ਧਿਰ ਨੇ ਕਿਹਾ – ਦਿਓ ਫ਼ਾਂਸੀ

ਨਵੀਂ ਦਿੱਲੀ, 21 ਫਰਵਰੀ – ਜੱਜ ਕਾਵੇਰੀ ਬਵੇਜਾ ਦੀ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਸਜ਼ਾ ਉੱਤੇ  ਫੈਸਲਾ 25 ਫਰਵਰੀ ਲਈ ਰਾਖਵਾਂ ਰੱਖ ਲਿਆ ਹੈ। ਉਂਝ ਸੁਣਵਾਈ ਦੌਰਾਨ ਸ਼ਿਕਾਇਤਕਰਤਾ, ਜਿਸ ਦੇ ਪਤੀ ਤੇ ਪੁੱਤ ਦੀ ਕੁਮਾਰ ਵੱਲੋਂ ਉਕਸਾਏ ਹਜੂਮ ਨੇ ਹੱਤਿਆ ਕਰ ਦਿੱਤੀ ਸੀ, ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ (ਸੱਜਣ ਕੁਮਾਰ) ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਸੀ।

ਜਸਵੰਤ ਸਿੰਘ ਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ 1 ਨਵੰਬਰ 1984 ਨੂੰ ਹੱਤਿਆ ਕੀਤੀ ਗਈ ਸੀ। ਸ਼ੁਰੂਆਤ ਵਿਚ ਪੰਜਾਬੀ ਬਾਗ ਪੁਲੀਸ ਥਾਣੇ ਨੇ ਕੇਸ ਦਰਜ ਕੀਤਾ ਸੀ, ਪਰ ਮਗਰੋਂ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਸੰਭਾਲ ਲਈ।  ਅਦਾਲਤ ਨੇ 16 ਦਸੰਬਰ, 2021 ਨੂੰ ਕੁਮਾਰ ਵਿਰੁੱਧ ਦੋਸ਼ ਤੈਅ ਕੀਤੇ ਸਨ। ਇਸਤਗਾਸਾ ਧਿਰ ਨੇ ਦੋਸ਼ ਲਗਾਇਆ ਹੈ ਕਿ ਘਾਤਕ ਹਥਿਆਰਾਂ ਨਾਲ ਲੈਸ ਇੱਕ ਵੱਡੇ ਹਜੂਮ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਸਿੱਖਾਂ ਦੀਆਂ ਜਾਇਦਾਦਾਂ ਨੂੰ ਵੱਡੇ ਪੱਧਰ ’ਤੇ ਲੁੱਟਿਆ ਤੇ ਅੱਗਜ਼ਨੀ ਕੀਤੀ।

ਸਾਂਝਾ ਕਰੋ

ਪੜ੍ਹੋ

*ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੇ

*ਮਾਰਚ ਵਿੱਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀਆਂ ਨੇ...