ਕੈਨੇਡਾ ’ਚ ਇੰਮੀਗ੍ਰੇਸ਼ਨ ਸਬੰਧੀ ਨਵੇਂ ਨਿਯਮ ਹੋਏ ਲਾਗੂ

ਨਵੀਂ ਦਿੱਲੀ, 21 ਫਰਵਰੀ – ਕੈਨੇਡਾ ਜਾ ਕੇ ਪੜ੍ਹਨ ਅਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਨਿਯਮਾਂ ਨੂੰ ਸਖ਼ਤ ਕਰਦੇ ਹੋਏ ਵੱਡੇ ਬਦਲਾਅ ਕੀਤੇ ਜਾ ਰਹੇ ਹਨ। ਇਸ ਦਾ ਸਭ ਤੋਂ ਜ਼ਿਆਦਾ ਅਸਰ ਭਾਰਤੀਆਂ ਉਤੇ ਪੈਣਾ ਲਾਜ਼ਮੀ ਹੈ। ਨਵੇਂ ਨਿਯਮਾਂ ਤਹਿਤ ਬਾਰਡਰ ਅਤੇ ਇਮੀਗ੍ਰੇਸ਼ਨ ਅਧਿਕਾਰੀ ਸਟੱਡੀ ਅਤੇ ਵਰਕ ਪਰਮਿਟ ਵਰਗੇ ਅਸਥਾਈ ਰਿਹਾਇਸ਼ੀ ਵੀਜ਼ੇ ਨੂੰ ਰੱਦ ਕਰ ਸਕਣਗੇ।

ਇਹ ਪਾਬੰਦੀਆਂ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ ਦੁਆਰਾ ਲਾਗੂ ਕੀਤੀਆਂ ਗਈਆਂ ਹਨ। ਨਵੇਂ ਨਿਯਮ 31 ਜਨਵਰੀ, 2025 ਤੋਂ ਲਾਗੂ ਹੋ ਗਏ ਹਨ। ਅਧਿਕਾਰੀ ਇਲੈਕਟਰਾਨਿਕ ਟਰੈਵਲ ਅਥਾਰਾਈਜ਼ੇਸ਼ਨ (ਈਟੀਏ) ਅਤੇ ਪਰਮਾਨੈਂਟ ਰੈਜ਼ੀਡੈਂਸ ਵੀਜ਼ਾ (ਟੀਆਰਵੀ) ਵੀ ਹੁਣ ਨਵੇਂ ਨਿਯਮਾਂ ਤਹਿਤ ਵੀਜ਼ਾ ਰੱਦ ਕਰ ਸਕਦੇ ਹਨ। ਇਸ ਦੇ ਨਾਲ ਹੀ ਇਹ ਨਿਯਮ ਕੈਨੇਡਾ ਗਜ਼ਟ 2 ਵਿਚ ਪ੍ਰਕਾਸ਼ਿਤ ਕੀਤੇ ਗਏ ਹਨ। ਜੇਕਰ ਕੋਈ ਵਿਅਕਤੀ ਅਯੋਗ ਹੈ ਜਾਂ ਗਲਤ ਜਾਣਕਾਰੀ ਪ੍ਰਦਾਨ ਕਰਦਾ ਹੈ ਜਾਂ ਉਸ ਦਾ ਅਪਰਾਧਿਕ ਰਿਕਾਰਡ ਹੈ। ਇਸ ਤੋਂ ਇਲਾਵਾ ਸਟੱਡੀ ਅਤੇ ਵਰਕ ਪਰਮਿਟ ਵੀ ਕੁੱਝ ਖ਼ਾਸ ਹਾਲਾਤਾਂ ਵਿਚ ਰੱਦ ਕੀਤੇ ਜਾ ਸਕਦੇ ਹਨ। ਜੇਕਰ ਪਰਮਿਟ ਧਾਰਕ ਕੈਨੇਡਾ ਦਾ ਸਥਾਈ ਨਿਵਾਸੀ ਬਣ ਜਾਂਦਾ ਹੈ, ਉਸ ਦੀ ਮੌਤ ਹੋ ਜਾਂਦੀ ਹੈ ਜਾਂ ਉਸ ਦੇ ਦਸਤਾਵੇਜ਼ਾਂ ਵਿਚ ਕੋਈ ਪ੍ਰਸ਼ਾਸਕੀ ਗਲਤੀ ਹੈ, ਤਾਂ ਅਜਿਹੀ ਸਥਿਤੀ ਵਿਚ ਪਰਮਿਟ ਰੱਦ ਕੀਤਾ ਜਾ ਸਕਦਾ ਹੈ।

ਦਰਅਸਲ, ਕੈਨੇਡਾ ਸਰਕਾਰ ਨੇ ਇਨ੍ਹਾਂ ਨਿਯਮਾਂ ਵਿਚ ਬਦਲਾਅ ਕੀਤੇ ਹਨ ਤਾਂ ਜੋ ਕੈਨੇਡਾ ਦੀ ਇਮੀਗ੍ਰੇਸ਼ਨ ਪ੍ਰਣਾਲੀ ਦੀ ਭਰੋਸੇਯੋਗਤਾ ਬਿਹਤਰ ਬਣੀ ਰਹੇ। ਇਹ ਇਹ ਵੀ ਯਕੀਨੀ ਬਣਾਉਂਦਾ ਹੈ ਕਿ ਅਸਥਾਈ ਨਿਵਾਸੀ ਅਪਣੇ ਵੀਜ਼ਾ ਦੀਆਂ ਸ਼ਰਤਾਂ ਦੀ ਸਖਤੀ ਨਾਲ ਪਾਲਣਾ ਕਰਦੇ ਹਨ। ਦਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਧਿਕਾਰੀਆਂ ਨੂੰ ਵੀਜ਼ਾ ਅਤੇ ਪਰਮਿਟ ਦੀਆਂ ਅਰਜ਼ੀਆਂ ਰੱਦ ਕਰਨ ਦਾ ਅਧਿਕਾਰ ਸੀ ਪਰ ਜੋ ਪਰਮਿਟ ਜਾਰੀ ਕੀਤੇ ਗਏ ਸਨ, ਉਨ੍ਹਾਂ ਨੂੰ ਸੀਮਤ ਸ਼ਕਤੀਆਂ ਨਾਲ ਰੱਦ ਕੀਤਾ ਜਾ ਸਕਦਾ ਸੀ।

ਸਾਂਝਾ ਕਰੋ

ਪੜ੍ਹੋ

*ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੇ

*ਮਾਰਚ ਵਿੱਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀਆਂ ਨੇ...