
ਨਵੀਂ ਦਿੱਲੀ, 22 ਫਰਵਰੀ – ਚੈਂਪੀਅਨਜ਼ ਟਰਾਫੀ 2025 ਦੀ ਸ਼ੁਰੂਆਤ 19 ਫਰਵਰੀ ਤੋਂ ਦੁਨੀਆ ਦੀਆਂ 8 ਵਧੀਆ ਟੀਮਾਂ ਦੇ ਵਿਚਕਾਰ ਹੋਈ। ਹਾਲਾਂਕਿ, ਐਤਵਾਰ ਨੂੰ ਉਹ ਮੁਕਾਬਲਾ ਖੇਡਿਆ ਜਾਵੇਗਾ ਜਿਸਦਾ ਭਾਰਤ-ਪਾਕਿਸਤਾਨ ਸਮੇਤ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। 23 ਫਰਵਰੀ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਭਾਰਤੀ ਕ੍ਰਿਕਟ ਟੀਮ ਦਾ ਮੁਕਾਬਲਾ ਪਾਕਿਸਤਾਨ ਨਾਲ ਹੋਵੇਗਾ। ਇਸ ਮੈਚ ਤੋਂ ਇੱਕ ਦਿਨ ਪਹਿਲਾਂ ਭਾਰਤ ਲਈ ਬੁਰੀ ਖ਼ਬਰ ਸਾਹਮਣੇ ਆਈ।
ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਅਭਿਆਸ ਦੌਰਾਨ ਚੋਟਿਲ ਹੋ ਗਏ।ਵਿਰਾਟ ਕੋਹਲੀ ਦੇ ਪੈਰ ਵਿੱਚ ਗੇਂਦ ਲੱਗ ਗਈ। ਇਸ ਤੋਂ ਬਾਅਦ ਉਹ ਆਈਸ ਪੈਕ ਲਗਾ ਕੇ ਖੜ੍ਹੇ ਹੋਏ ਨਜ਼ਰ ਆਏ। ਹਾਲਾਂਕਿ, ਵਿਰਾਟ ਕੋਹਲੀ ਦੀ ਚੋਟ ਗੰਭੀਰ ਨਹੀਂ ਹੈ। ਉਹ ਪਾਕਿਸਤਾਨ ਦੇ ਖਿਲਾਫ ਮੁਕਾਬਲਾ ਖੇਡਣਗੇ ਜਾਂ ਨਹੀਂ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਿਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।