ਆਪ ‘ਚ ਸ਼ਾਮਲ ਹੋਈ ਪੰਜਾਬੀ ਅਦਾਕਾਰਾ ਸੋਨੀਆ ਮਾਨ

ਨਵੀਂ ਦਿੱਲੀ, 23 ਫਰਵਰੀ – ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਉਹਨਾਂ ਨੂੰ ਪਾਰਟੀ ਦੀ ਸ਼ਾਮਲ ਕਰਵਾਇਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੋਨੀਆ ਮਾਨ ਨੇ ਫਿਲਮ ਇੰਡਸਟਰੀ ਵਿੱਚ ਆਪਣੀ ਖਾਸ ਪਛਾਣ ਬਣਾਈ ਹੈ ਅਤੇ ਸਮਾਜਿਕ ਮੁੱਦਿਆਂ ‘ਤੇ ਵੀ ਉਹ ਖੁੱਲ੍ਹ ਕੇ ਬੋਲਦੀ ਨਜ਼ਰ ਆਉਂਦੀ ਹੈ। ਉਨ੍ਹਾਂ ਦੇ ਰਾਜਨੀਤੀ ਵਿੱਚ ਆਉਣ ਬਾਰੇ ਲੰਬੇ ਸਮੇਂ ਤੋਂ ਚਰਚਾ ਸੀ, ਅਤੇ ਹੁਣ ਆਖਰਕਾਰ ਉਨ੍ਹਾਂ ਨੇ ਆਮ ਆਦਮੀ ਪਾਰਟੀ ਨਾਲ ਆਪਣੀ ਰਾਜਨੀਤਿਕ ਪਾਰੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਕਿਸਾਨ ਆਗੂ ਦੀ ਧੀ ਹੈ ਸੋਨੀਆ ਮਾਨ
ਸੋਨੀਆ ਮਾਨ ਦਾ ਪਿਛੋਕੜ ਇੱਕ ਕਿਸਾਨ ਪਰਿਵਾਰ ਨਾਲ ਜੁੜਿਆ ਹੋਇਆ ਹੈ। ਉਹਨਾਂ ਦੇ ਪਿਤਾ ਬਲਦੇਵ ਸਿੰਘ ਵੀ ਇੱਕ ਕਿਸਾਨ ਯੂਨੀਅਨ ਨਾਲ ਜੁੜੇ ਹੋਏ ਹਨ।

ਸਾਂਝਾ ਕਰੋ

ਪੜ੍ਹੋ

ਲਹਿੰਦੇ ਪੰਜਾਬ ਦੇ ਸ਼ਿਵ ਕੁਮਾਰ ਸਗ਼ੀਰ ਤਬੱਸੁਮ

ਇਹ ਨਾਂ ਅੱਜ ਪਾਕਿਸਤਾਨੀ ਅਦਬੀ ਹਲਕਿਆਂ ‘ਚ ਬਹੁਤ ਮਕ਼ਬੂਲ ਹੈ...