
ਨਵੀਂ ਦਿੱਲੀ, 24 ਫਰਵਰੀ – ਦਿੱਲੀ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋ ਚੁੱਕਾ ਹੈ। ਭਾਜਪਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਨੇ ਦਿੱਲੀ ਵਿਧਾਨ ਸਭਾ ਦੇ ਪ੍ਰੋਟੈਮ ਸਪੀਕਰ ਵਜੋਂ ਸਹੁੰ ਚੁੱਕੀ ਹੈ। ਸਹੁੰ ਚੁੱਕ ਸਮਾਗਮ ਦੀ ਅਗਵਾਈ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਕੀਤੀ। ਪ੍ਰੋਟੇਮ ਸਪੀਕਰ ਦਾ ਕੰਮ ਮਹੱਤਵਪੂਰਨ ਹੁੰਦਾ ਹੈ ਕਿਉਂਕਿ ਇਹ ਸਪੀਕਰ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੌਰਾਨ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਉਂਦਾ ਹੈ ਅਤੇ ਸਦਨ ਦੀ ਕਾਰਵਾਈ ਸ਼ੁਰੂ ਕਰਦਾ ਹੈ।