ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਨਵੀਂ ਦਿੱਲੀ, 25 ਫਰਵਰੀ – 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਅਦਾਲਤ ਅੱਜ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਆਪਣਾ ਫ਼ੈਸਲਾ ਸੁਣਾਵੇਗੀ । ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 12 ਫ਼ਰਵਰੀ ਨੂੰ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਸੀ। ਇਹ ਮਾਮਲਾ 1 ਨਵੰਬਰ, 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਸਿੱਖ ਨਾਗਰਿਕਾਂ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਹੈ।

ਇਸ ਸਮੇਂ ਦੌਰਾਨ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਅਤੇ ਉਨ੍ਹਾਂ ਦੇ ਘਰਾਂ ਨੂੰ ਅੱਗ ਲਗਾ ਦਿੱਤੀ ਗਈ। ਸ਼ੁਰੂ ਵਿੱਚ, ਇਸ ਮਾਮਲੇ ਸਬੰਧੀ ਪੰਜਾਬੀ ਬਾਗ ਥਾਣੇ ਵਿੱਚ ਐਫ਼ਆਈਆਰ ਦਰਜ ਕੀਤੀ ਗਈ ਸੀ। ਬਾਅਦ ਵਿੱਚ ਜਸਟਿਸ ਜੀ.ਪੀ. ਮਾਥੁਰ ਦੀ ਸਿਫ਼ਾਰਸ਼ ‘ਤੇ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਚਾਰਜਸ਼ੀਟ ਦਾਇਰ ਕੀਤੀ।

ਸਾਂਝਾ ਕਰੋ

ਪੜ੍ਹੋ