
ਬਠਿੰਡਾ, 25 ਫਰਵਰੀ (ਏ.ਡੀ.ਪੀ ਨਿਊਜ਼) – ਪਿਛਲੇ ਲੰਮੇ ਸਮੇਂ ਤੋਂ ਪੱਤਰਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਵਾਉਣ ਅਤੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਪ੍ਰੈਸ ਕਲੱਬ ਬਠਿੰਡਾ, ਦਿਹਾਤੀ ਵੱਲੋਂ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਜੀਤ ਚੌਹਾਨ ਦੀ ਪ੍ਰਧਾਨਗੀ ਹੇਠ ਟੀਚਰ ਹੋਮ,ਬਠਿੰਡਾ ਵਿੱਚ ਕੀਤੀ ਗਈ। ਇਸ ਮੌਕੇ ਅਹੁਦੇਦਾਰਾਂ ਵੱਲੋਂ ਫੈਸਲਾ ਲਿਆ ਗਿਆ ਕਿ ਅੱਖਾਂ ਦੀ ਮੁਫਤ ਜਾਂਚ ਲਈ 21ਵਾਂ ਕੈਂਪ ਪਿੰਡ ਘੁੱਦਾ ਵਿੱਚ ਲਾਇਆ ਜਾਵੇਗਾ, ਜਿਸ ਵਿੱਚ ਅੱਖਾਂ ਦੀ ਮੁਫਤ ਜਾਂਚ ਕਰਨ ਦੇ ਨਾਲ ਨਾਲ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਤੇ ਅਪਰੇਸ਼ਨ ਵੀ ਮੁਫਤ ਕੀਤੇ ਜਾਣਗੇ। ਇਸ ਕੈਂਪ ਲਈ ਹਾਜ਼ਰ ਅਹੁਦੇਦਾਰਾਂ ਨੇ ਪ੍ਰਵਾਨਗੀ ਦਿੱਤੀ। ਇਸ ਮੌਕੇ ਕਲੱਬ ਪ੍ਰਧਾਨ ਗੁਰਜੀਤ ਚੌਹਾਨ ਤੋਂ ਇਲਾਵਾ ਕਲੱਬ ਸਰਪ੍ਰਸਤ ਜਸਕਰਨ ਸਿੰਘ ਸਿਵੀਆਂ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਖਜਾਨਚੀ ਰਾਜਦੀਪ ਜੋਸ਼ੀ,ਸਹਾਇਕ ਖਜਾਨਚੀ ਜਸ਼ਨਦੀਪ ਸਿੰਘ, ਸਲਾਹਕਾਰ ਸਤਪਾਲ ਮਾਨ, ਦਫ਼ਤਰ ਸਕੱਤਰ ਰਾਜ ਕੁਮਾਰ,ਗੁਰਸੇਵਕ ਸਿੰਘ ਚੁੱਘੇ ਖੁਰਦ (ਪ੍ਰੈਸ ਸਕੱਤਰ) ਹਾਜ਼ਰ ਸਨ