ਜਾਣੋ ਕਿਉਂ ਜ਼ਰੂਰੀ ਹੈ ਅਧਾਰ ਬਾਇਓਮੈਟ੍ਰਿਕਸ ਨੂੰ ਅਪਡੇਟ ਕਰਨਾ

25, ਫਰਵਰੀ – ਪੰਜਾਬ ਵਿਚ ਆਧਾਰ ਕਾਰਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਬਹੁਤ ਸਾਰੇ ਮਾਪੇ ਜੋ ਆਪਣੇ ਬੱਚਿਆਂ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਦਾਖਲੇ ਪ੍ਰਤੀ ਗੰਭੀਰ ਜਾਪਦੇ ਹਨ, ਉਹ ਉਨ੍ਹਾਂ ਦੀ ਦਸਤਾਵੇਜ਼ੀ ਪ੍ਰਕਿਰਿਆ ਨੂੰ ਪੂਰਾ ਕਰਨ ਵਿੱਚ ਬਹੁਤ ਲਾਪਰਵਾਹੀ ਵਰਤ ਰਹੇ ਹਨ। ਇਸਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸੂਬੇ ਵਿੱਚ ਲਗਭਗ 26.8 ਲੱਖ ਬੱਚੇ ਹਨ ਜਿਨ੍ਹਾਂ ਦੇ ਆਧਾਰ ਕਾਰਡ ਤਾਂ ਬਣ ਗਏ, ਪਰ ਉਨ੍ਹਾਂ ਦੇ ਬਾਇਓਮੈਟ੍ਰਿਕਸ ਨੂੰ ਅਪਡੇਟ ਕਰਨ ਦੀ ਜ਼ਰੂਰਤ ਕਦੇ ਮਹਿਸੂਸ ਨਹੀਂ ਕੀਤੀ ਗਈ।

ਸਕੂਲ ਸਿੱਖਿਆ ਵਿਭਾਗ ਦੇ ਅਕਾਦਮਿਕ ਸਕੱਤਰ ਕਮਲ ਕਿਸ਼ੋਰ ਯਾਦਵ ਹੁਣ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝ ਗਏ ਹਨ, ਤਾਂ ਜੋ ਸਕੂਲਾਂ ਵਿੱਚ ਪੜ੍ਹ ਰਹੇ ਇਨ੍ਹਾਂ ਬੱਚਿਆਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਪਿਛਲੇ ਹਫ਼ਤੇ, ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਲਿਖ ਕੇ ਬੱਚਿਆਂ ਦੇ ਆਧਾਰ ਕਾਰਡਾਂ ਵਿੱਚ ਬਾਇਓਮੈਟ੍ਰਿਕਸ ਨੂੰ ਅਪਡੇਟ ਕਰਨ ਲਈ ਕਿਹਾ ਸੀ।

ਸਾਂਝਾ ਕਰੋ

ਪੜ੍ਹੋ

ਪੰਜਾਬ ਚ ਅਵਾਰਾ ਕੁੱਤਿਆਂ ਦੀਆਂ ਹਮਲਾ ਕਰਨ

ਚੰਡੀਗੜ੍ਹ- 25 ਫਰਵਰੀ – ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ...