
ਚੰਡੀਗੜ੍ਹ, 25 ਫਰਵਰੀ – ਕੇਂਦਰੀ ਖੇਤੀ ਨੀਤੀ ਦੇ ਵਿਰੋਧ ਦੇ ਵਿੱਚ ਬੋਲਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਅਸੀਂ ਕਿਸਾਨਾਂ ਦੇ ਨਾਲ ਹਾਂ ਅਤੇ ਕੇਂਦਰ ਦੇ ਫੈਸਲਿਆਂ ਦੇ ਖਿਲਾਫ ਹਾਂ ਤਾਂ ਉੱਥੇ ਹੀ ਵਪਾਰੀਆਂ ਦੀ ਪਰੇਸ਼ਾਨੀ ਵੀ ਸਮਝਣ ਦੀ ਲੋੜ ਹੈ ਕਿਉਂਕਿ ਵਪਾਰੀ ਚਾਹੇ ਛੋਟਾ ਹੋਵੇ ਜਾਂ ਵੱਡਾ ਉਹਨਾਂ ਨੂੰ ਵੱਡਾ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ ਕਿਉਂਕਿ ਸ਼ੰਭੂ ਅਤੇ ਖਨੌਰੀ ਬਾਰਡਰ ਬੰਦ ਪਏ ਹਨ। ਜਿਸ ਕਰਕੇ ਲਗਾਤਾਰ ਵਪਾਰੀ ਵਰਗ ਦਾ ਨੁਕਸਾਨ ਹੋ ਰਿਹਾ ਹੈ ਉਹਨਾਂ ਨੇ ਸਪੀਕਰ ਨੂੰ ਬੇਨਤੀ ਕੀਤੀ ਕਿ ਇੱਕ ਕਮੇਟੀ ਭਾਵੇਂ ਬਣਾਈ ਜਾਵੇ ਜਿਹੜੀ ਕਿਸਾਨਾਂ ਦੇ ਨਾਲ ਤਾਲਮੇਲ ਕਰਕੇ ਉਹਨਾਂ ਨੂੰ ਅਪੀਲ ਕਰੇ ਕਿ ਉਹ ਰਸਤਾ ਖੋਲਣ ਜਿਸ ਨਾਲ ਪੰਜਾਬ ਦੇ ਵਪਾਰੀ ਅਤੇ ਪੰਜਾਬ ਦਾ ਵਿੱਤੀ ਨੁਕਸਾਨ ਨਾ ਹੋਵੇ।