ਪੰਜਾਬ ਮੰਡੀ ਬੋਰਡ ਵੱਲੋਂ 1920 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ

*ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ

*ਮੋਹਾਲੀ, 28 ਫਰਵਰੀ ( ਗਿਆਨ ਸਿੰਘ/ਏ ਡੀ ਪੀ ਨਿਊਜ ) ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਵੱਖ-ਵੱਖ ਏਜੰਡਿਆਂ ਉੱਤੇ ਵਿਸਤਾਰ ਨਾਲ ਗੱਲਬਾਤ ਹੋਈ ਅਤੇ ਸਾਲ 2025-26 ਦਾ ਸਾਲਾਨਾ ਬਜ਼ਟ 1920 ਕਰੋੜ ਰੁਪਏ ਪਾਸ ਕੀਤਾ ਗਿਆ।

ਮੀਟਿੰਗ ਵਿੱਚ ਰਾਮਵੀਰ, ਆਈ.ਏ.ਐਸ. ਸਕੱਤਰ ਪੰਜਾਬ ਮੰਡੀ ਬੋਰਡ, ਡਾ. ਸੁਖਪਾਲ ਸਿੰਘ ਚੇਅਰਮੈਨ ਫਾਰਮਰਜ਼ ਕਮਿਸ਼ਨ ਪੰਜਾਬ, ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਬਲਕਾਰ ਭੋਖੜਾ, ਸੁਖਵਿੰਦਰ ਸਿੰਘ, ਸਤਨਾਮ ਕੌਰ ਉਪ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਸਮਿੰਦਰ ਸਿੰਘ ਉਪ ਸਕੱਤਰ, ਤਰਲੋਚਨ ਸਿੰਘ ਸਹਾਇਕ ਡਾਇਰੈਕਟਰ ਬਾਗਬਾਨੀ ਵਿਭਾਗ ਪੰਜਾਬ, ਬੇਅੰਤ ਸਿੰਘ ਸਹਾਇਕ ਮਾਰਕੀਟਿੰਗ ਅਫ਼ਸਰ ਖੇਤੀਬਾੜੀ ਵਿਭਾਗ ਪੰਜਾਬ, ਜਤਿੰਦਰਪਾਲ ਸਿੰਘ ਸੰਯੁਕਤ ਰਜਿਸਟਰਾਰ ਕੋ-ਆਪਰੇਟਿਵ ਸੁਸਾਇਟੀਜ਼ ਪੰਜਾਬ, ਜਤਿੰਦਰ ਮੋਹਨ ਸਿੰਘ ਡਾਇਰੈਕਟਰ ਏਈਆਰਸੀ-ਕਮ-ਮੁੱਖੀ ਇਕਨਾਮਿਕਸ ਸਟੱਡੀਜ਼ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਮਨਜੀਤ ਸਿੰਘ ਸੰਧੂ ਡਿਪਟੀ ਡਾਇਰੈਕਟਰ ਅਬਾਦਕਾਰੀ ਵਿਭਾਗ ਪੰਜਾਬ, ਮੰਗਲ ਦਾਸ ਸੰਯੁਕਤ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਮੌਜੂਦ ਰਹੇ।

ਇਸ ਮੌਕੇ ਮੰਡੀ ਬੋਰਡ ਨਾਲ ਸਬੰਧਤ ਅਹਿਮ ਏਜੰਡਿਆਂ ਨੂੰ ਪਾਸ ਕਰਕੇ ਜਲਦ ਤੋਂ ਜਲਦ ਅਮਲ੍ਹੀ-ਜਾਮਾਂ ਪਹਿਨਾਉਣ ਦਾ ਫੈਸਲਾ ਲਿਆ ਗਿਆ ਅਤੇ ਪਿਛਲੀ ਬੋਰਡ ਆਫ਼ ਡਾਇਰੈਕਟਰਜ਼ ਦੀ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਵਿਸਥਾਰ ਨਾਲ ਚਰਚਾ ਹੋਈ। ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਸ. ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਨੂੰ ਜੰਗੀ ਪੱਧਰ ਤੇ ਅਮਲ੍ਹੀ ਜਾਮਾਂ ਪਹਿਨਾਇਆ ਜਾ ਰਿਹਾ ਹੈ। ਜਿਸਦੇ ਤਹਿਤ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਏ.ਟੀ.ਐਮਜ਼. ਅਤੇ ਯੂਨੀਪੋਲ ਲਗਾਏ ਜਾ ਰਹੇ ਹਨ। ਹਾਲ ਹੀ ਵਿੱਚ ਸਬਜੀ ਮੰਡੀ ਪਟਿਆਲਾ ਅਤੇ ਸਮਾਣਾ ਮੰਡੀ ਵਿਖੇ ਏ.ਟੀ.ਐਮਜ਼. ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੰਡੀਆਂ ਵਿੱਚ ਪੈਟਰੋਲ ਪੰਪ ਦੀਆਂ ਸਾਈਟਾਂ ਨੂੰ ਲੀਜ਼ ਤੇ ਦੇਣ ਦੀ ਯੋਜਨਾ ਤਹਿਤ ਕਾਰਜ ਕੀਤੇ ਜਾ ਰਹੇ ਹਨ ਅਤੇ ਸੂਬੇ ਦੀਆਂ ਮੰਡੀਆਂ ਵਿੱਚ ਸਫਾਈ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਹਨਾਂ ਕਾਰਜਾਂ ਦੀ ਸਮੂੰਹ ਮੈਂਬਰਾਂ ਵੱਲੋਂ ਸ਼ਲਾਘਾ ਕੀਤੀ ਗਈ।

————————-

ਸਾਂਝਾ ਕਰੋ

ਪੜ੍ਹੋ

ਹਕੀਮਪੁਰ ਪੁਰੇਵਾਲ ਖੇਡ ਮੇਲੇ ਦੀਆਂ ਰੌਣਕਾਂ ਫੋਟੋਆਂ

ਹਕੀਮਪੁਰ ਪੁਰੇਵਾਲ ਖੇਡ ਮੇਲੇ ਵਿੱਚ ਸ਼ਾਮਲ ਹੋਏ ਸਾਹਿਤਕਾਰ ਪ੍ਰਿੰਸੀਪਲ ਸਰਵਣ...