
ਰਾਏਕੋਟ/ਲੁਧਿਆਣਾ 1 ਮਾਰਚ – ਰਾਏਕੋਟ ਇਲਾਕੇ ਦੇ ਪਿੰਡ ਤੂੰਗਾਂਹੇੜੀ ਵਿਖੇ ਭਾਰਤੀ ਫਾਊਂਡੇਸ਼ਨ ਵੱਲੋਂ ਗਰੀਬ ਤੇ ਸਕੂਲ ਤੋਂ ਵਾਂਝੇ ਬੱਚਿਆਂ ਲਈ ਚਲਾਏ ਜਾ ਰਹੇ ਸਕੂਲਾਂ ‘ਚ ਗੁਣਾਤਮਿਕ ਸਿੱਖਿਆ ਦੇ ਨਾਲ-ਨਾਲ ਮਨੁੱਖੀ ਜੀਵਨ ‘ਚ ਵਿਗਿਆਨਕ ਸੋਚ ਨੂੰ ਆਪਣਾਉਣ ਦੇ ਮਕਸਦ ਨਾਲ ਵੱਖ-ਵੱਖ ਸਮਿਆਂ ‘ਤੇ ਪ੍ਰੋਗਰਾਮ ਕੀਤੇ ਜਾਂਦੇ ਹਨ। ਇਸੇ ਤਹਿਤ ਅੱਜ ਸਥਾਨਕ ਸੱਤਿਆ ਭਾਰਤੀ ਸਕੂਲ ‘ਚ ਮੁੱਖ ਅਧਿਆਪਕਾ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।
ਇਸ ਸਮੇਂ ਮੁੱਖ ਅਧਿਆਪਕਾ ਸ਼ਰਨਜੀਤ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰੀ ਵਿਗਿਆਨ ਦਿਵਸ ਹਰ ਸਾਲ 28 ਫਰਵਰੀ ਨੂੰ ਮਨਾਇਆ ਜਾਂਦਾ ਹੈ ਤੇ ਇਹ ਰਾਸ਼ਟਰੀ ਵਿਗਿਆਨ ਦਿਵਸ ਭਾਰਤੀ ਨੋਬਲ ਪੁਰਸਕਾਰ ਜੇਤੂ ਚੰਦਰਸ਼ੇਖਰ ਵੈਂਕਟ ਰਮਨ ਨੂੰ ਸਮਰਪਿਤ ਹੈ,ਜੋ ਕਿ ਭੌਤਿਕ ਵਿਗਿਆਨੀ ਸਨ। ਇਸ ਮੌਕੇ ਬੱਚਿਆਂ ਵੱਲੋਂ ਪੈਣ ਚੱਕੀ, ਸੂਰਜੀ ਊਰਜਾ, ਜੰਗਲੀ ਜੀਵਨ ਅਤੇ ਵਾਤਾਵਰਣ ਪ੍ਰਤੀ ਜਾਗਰੂਕ ਕਰਦੇ ਮਾਡਲ ਤਿਆਰ ਕੀਤੇ ਗਏ ਤੇ ਲੋਕਾਂ ਨੂੰ ਵਿਗਿਆਨਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ।ਇਸ ਤੋਂ ਇਲਾਵਾ ਬੱਚਿਆਂ ਦੇ ਵਾਤਾਵਰਨ ਦੀ ਸਾਂਭ ਸੰਭਾਲ ਉੱਤੇ ਰੋਲ ਪਲੇਅ, ਕੁਇਜ਼ ਮੁਕਾਬਲੇ ਵੀ ਕਰਵਾਏ ਗਏ ਤੇ ਬੱਚਿਆਂ ਦੁਆਰਾ ਬਣਾਏ ਗਏ ਮਾਡਲ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਜੇਤੂ ਬੱਚਿਆਂ ਨੂੰ ਇਨਾਮ ਦਿੱਤੇ ਗਏ।