ਦੇਸ਼ ਭਰ ‘ਚ ਵਧੀਆਂ LPG ਸਿਲੰਡਰ ਦੀਆਂ ਕੀਮਤਾਂ

ਹੈਦਰਾਬਾਦ, 1 ਮਾਰਚ – ਸਰਕਾਰੀ ਤੇਲ ਕੰਪਨੀਆਂ ਨੇ ਜਨਤਾ ਨੂੰ ਝਟਕਾ ਦਿੱਤਾ ਹੈ। ਹਰ ਮਹੀਨੇ ਦੀ ਤਰ੍ਹਾਂ ਸ਼ਨੀਵਾਰ ਨੂੰ ਵੀ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ, ਜੋ ਅੱਜ ਤੋਂ ਲਾਗੂ ਹੋ ਗਏ ਹਨ। ਜਾਣਕਾਰੀ ਅਨੁਸਾਰ 19 ਕਿ.ਗ੍ਰਾ. ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਹੋਲੀ ਤੋਂ ਪਹਿਲਾਂ ਕੰਪਨੀਆਂ ਨੇ 6 ਰੁਪਏ ਦਾ ਵਾਧਾ ਕੀਤਾ ਹੈ। ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਜਾਣੋ ਕਿੰਨੇ ਰੁਪਏ ਵਧੀ ਕੀਮਤ

ਦੇਸ਼ ਦੇ ਚਾਰ ਮਹਾਨਗਰਾਂ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਨੂੰ 19 ਕਿ.ਗ੍ਰਾ. ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 6 ਰੁਪਏ ਦਾ ਵਾਧਾ ਹੋਇਆ ਹੈ। ਜੇਕਰ ਅਸੀਂ ਤੇਲ ਕੰਪਨੀ ਇੰਡੀਅਨ ਆਇਲ ਦੀ ਵੈੱਬਸਾਈਟ ‘ਤੇ ਨਜ਼ਰ ਮਾਰੀਏ ਤਾਂ ਸਾਲ 2023 ‘ਚ ਸਭ ਤੋਂ ਜ਼ਿਆਦਾ 352 ਰੁਪਏ ਦਾ ਵਾਧਾ ਹੋਇਆ ਸੀ। ਪਿਛਲੇ ਮਹੀਨੇ ਦੀ ਗੱਲ ਕਰੀਏ, ਤਾਂ ਫ਼ਰਵਰੀ ਵਿੱਚ 7 ​​ਰੁਪਏ ਦੀ ਕਟੌਤੀ ਕੀਤੀ ਗਈ ਸੀ।

ਐਲਪੀਜੀ ਸਿਲੰਡਰ ਦੀਆਂ ਤਾਜ਼ਾ ਕੀਮਤਾਂ

ਸਰਕਾਰੀ ਤੇਲ ਕੰਪਨੀਆਂ ਦੀ ਵੈੱਬਸਾਈਟ ਮੁਤਾਬਕ ਰਾਜਧਾਨੀ ਦਿੱਲੀ ‘ਚ 19 ਕਿ.ਗ੍ਰਾ. ਕਮਰਸ਼ੀਅਲ ਸਿਲੰਡਰ ਦੀ ਨਵੀਂ ਕੀਮਤ 1,803 ਰੁਪਏ ਹੋ ਗਈ ਹੈ। ਪਿਛਲੇ ਮਹੀਨੇ ਤੱਕ ਇਹੀ ਸਿਲੰਡਰ 1,797 ਰੁਪਏ ਵਿੱਚ ਮਿਲਦਾ ਸੀ। ਪੰਜਾਬ ਵਿੱਚ 19 ਕਿ.ਗ੍ਰਾ. ਕਮਰਸ਼ੀਅਲ ਸਿਲੰਡਰ ਦੀ ਨਵੀਂ ਕੀਮਤ 1,924 ਰੁਪਏ ਹੈ। ਇਸ ਦੇ ਨਾਲ ਹੀ ਮਾਇਆਨਗਰੀ ਮੁੰਬਈ ‘ਚ ਵੀ ਇਹੀ ਸਿਲੰਡਰ 1,755.50 ਰੁਪਏ ‘ਚ ਵਿਕ ਰਿਹਾ ਹੈ। ਇਸੇ ਫ਼ਰਵਰੀ ‘ਚ 19 ਕਿ.ਗ੍ਰਾ. ਸਿਲੰਡਰ 1,749.50 ਰੁਪਏ ਵਿੱਚ ਮਿਲ ਰਿਹਾ ਸੀ। ਕੋਲਕਾਤਾ ਦੀ ਗੱਲ ਕਰੀਏ ਤਾਂ ਇਸ ਸਿਲੰਡਰ ਦੀ ਕੀਮਤ 1,913 ਰੁਪਏ ਹੋ ਗਈ ਹੈ, ਜੋ ਪਹਿਲਾਂ 1,907 ਰੁਪਏ ਸੀ। ਚੇਨਈ ਦੀ ਗੱਲ ਕਰੀਏ ਤਾਂ ਕਮਰਸ਼ੀਅਲ ਗੈਸ ਸਿਲੰਡਰ ਦੀ ਨਵੀਂ ਕੀਮਤ 1,965.50 ਰੁਪਏ ਹੋ ਗਈ ਹੈ, ਜੋ ਪਹਿਲਾਂ 1959 ਰੁਪਏ ਸੀ।

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ

ਸਰਕਾਰੀ ਤੇਲ ਕੰਪਨੀਆਂ ਨੇ 14 ਕਿ.ਗ੍ਰਾ. ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪਿਛਲੇ ਸਾਲ ਅਗਸਤ ਤੋਂ ਇਸ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਸਿਲੰਡਰ ਦਿੱਲੀ ਵਿੱਚ ਕਰੀਬ 903 ਰੁਪਏ ਵਿੱਚ ਵਿਕ ਰਿਹਾ ਹੈ। ਮੁੰਬਈ ‘ਚ ਇਸ ਦੀ ਕੀਮਤ 802.50 ਰੁਪਏ ਹੈ। ਕੋਲਕਾਤਾ ‘ਚ ਇਹੀ ਸਿਲੰਡਰ 829 ਰੁਪਏ ‘ਚ ਵਿਕ ਰਿਹਾ ਹੈ। ਚੇਨਈ ‘ਚ ਇਹ 818.50 ਰੁਪਏ ‘ਚ ਵਿਕ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ 14 ਕਿ.ਗ੍ਰਾ. ਘਰੇਲੂ ਗੈਸ ਸਿਲੰਡਰ ਦੀਆਂ ਕੀਮਤ ਵੀ 854.50 ਰੁਪਏ ਹੀ ਹੈ।

ਸਾਂਝਾ ਕਰੋ

ਪੜ੍ਹੋ