
ਚੰਡੀਗੜ੍ਹ, 1 ਮਾਰਚ – ਪੰਜਾਬ ਸਰਕਾਰ ਵੱਲੋਂ ਗੈਰ-ਰਜਿਸਟਰਡ ਕਲੋਨੀਆਂ ਦੇ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਆਦ 6 ਮਹੀਨੇ ਵਧਾ ਦਿੱਤੀ ਗਈ ਹੈ। ਹੁਣ 31 ਅਗਸਤ 2025 ਤੱਕ ਰਜਿਸਟਰੀ ਹੋਵੇਗੀ। ਬਿਨਾਂ NOC ਤੋਂ ਰਜਿਸਟਰੀ ਹੋਵੇਗੀ।ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 500 ਵਰਗ ਗਜ਼ ਤੱਕ ਦੇ ਪਲਾਟ ਅਤੇ ਬਿਨਾਂ ਐਨ.ਓ.ਸੀ. ਰਜਿਸਟਰੀ ਸਕੀਮ ਤਹਿਤ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 28 ਫਰਵਰੀ ਨਿਰਧਾਰਤ ਕੀਤੀ ਗਈ ਸੀ। ਲੋਕ ਸਰਕਾਰ ਤੋਂ ਰਜਿਸਟ੍ਰੇਸ਼ਨਾਂ ਦਾ ਸਮਾਂ ਵਧਾਉਣ ਦੀ ਮੰਗ ਕਰ ਰਹੇ ਸਨ।ਜਿਸ ਤੋਂ ਬਾਅਦ ਆਮ ਲੋਕਾਂ ਵੱਲੋਂ ਅਜਿਹੇ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਧਾਉਣ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਰਾਜਪਾਲ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਧਾਰਾ 20(5) ਅਧੀਨ ਪ੍ਰਾਪਤ ਸ਼ਕਤੀ ਦੀ ਵਰਤੋਂ ਕਰਦੇ ਹੋਏ ਅਜਿਹੇ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ 01.03.2025 ਤੋਂ ਵਧਾ ਕੇ 31.08.2025 ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇਸਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।