ਧਨਖੜ ਹਸਪਤਾਲ ਦਾਖਲ

ਨਵੀਂ ਦਿੱਲੀ, 10 ਮਾਰਚ – ਉਪ ਰਾਸ਼ਟਰਪਤੀ ਜਗਦੀਪ ਧਨਖੜ (73 ਸਾਲ) ਨੂੰ ਐਤਵਾਰ ਸਵੇਰੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ। ਇਸ ਵੇਲੇ ਉਸਦੀ ਹਾਲਤ ਸਥਿਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਏਮਜ਼ ਗਏ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, ਉਹ ਏਮਜ਼ ਗਏ ਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੀ ਦੀ ਸਿਹਤ ਬਾਰੇ ਪੁੱਛਿਆ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।

ਸੂਤਰਾਂ ਨੇ ਦੱਸਿਆ ਕਿ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਬੇਚੈਨੀ ਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ। ਧਨਖੜ ਨੂੰ ਸਵੇਰੇ 2 ਵਜੇ ਦੇ ਕਰੀਬ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਦਾ ਇੱਕ ਸਮੂਹ ਉਸਦੀ ਸਿਹਤ ਦੀ ਨਿਗਰਾਨੀ ਕਰ ਰਿਹਾ ਹੈ।ਧਨਖੜ ਨੂੰ ਏਮਜ਼ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਰਾਜੀਵ ਨਾਰੰਗ ਦੀ ਨਿਗਰਾਨੀ ਹੇਠ ਕ੍ਰਿਟੀਕਲ ਕੇਅਰ ਯੂਨਿਟ (CCU) ਵਿੱਚ ਦਾਖਲ ਕਰਵਾਇਆ ਗਿਆ ਹੈ। ਨਿਊਜ਼ ਏਜੰਸੀ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਉਪ ਰਾਸ਼ਟਰਪਤੀ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ ਹੈ।

ਸਾਂਝਾ ਕਰੋ

ਪੜ੍ਹੋ

ਆਪ ਆਗੂਆਂ ਨੇ ਭਾਜਪਾ ’ਤੇ ਵਾਅਦੇ ਸਮੇਂ

ਨਵੀਂ ਦਿੱਲੀ, 12 ਮਾਰਚ – ਆਪ ਆਗੂ ਰਿਤੁਰਾਜ ਝਾਅ ਨੇ...