ਵੱਖ-ਵੱਖ ਸੇਵਾਵਾਂ ਸਬੰਧੀ ਹੁਣ ਸਰਪੰਚ, ਪਟਵਾਰੀ ਅਤੇ ਕੌਂਸਲਰ ਦਸਤਾਵੇਜ਼ਾਂ ਦੀ ਕਰ ਸਕਣਗੇ ਆਨਲਾਈਨ ਵੈਰੀਫਿਕੇਸ਼ਨ

ਬਟਾਲਾ, 10 ਮਾਰਚ – ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਵਿੱਚ ਸਰਪੰਚਾਂ, ਪਟਵਾਰੀਆਂ, ਨੰਬਰਦਾਰਾਂ ਅਤੇ ਕੌਂਸਲਰਾਂ ਦੀ ਕੀਤੀ ਜਾਂਦੀ ਵੈਰੀਫਿਕੇਸ਼ਨ ਦਾ ਕੰਮ ਵੀ ਹੁਣ ਆਨਲਾਈਨ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅੱਗੇ ਦੱਸਿਆ ਕਿ ਪਹਿਲਾਂ ਇਹ ਵੈਰੀਫਿਕੇਸ਼ਨ ਕੇਵਲ ਦਸਤੀ ਕਰਵਾਈ ਜਾਂਦੀ ਸੀ, ਜਿਸ ਕਾਰਨ ਵੱਧ ਸਮਾਂ ਲੱਗਦਾ ਸੀ, ਪਰ ਹੁਣ ਇਹ ਕੰਮ ਆਨਲਾਈਨ ਕਰ ਦਿੱਤਾ ਗਿਆ ਹੈ ਅਤੇ ਉਕਤ ਪਤਵੰਤੇ ਆਪਣੇ ਮੋਬਾਈਲ ਫ਼ੋਨ ਤੋਂ ਇਹ ਵੈਰੀਫਿਕੇਸ਼ਨ ਸਕਿੰਟਾਂ ਵਿੱਚ ਕਰ ਸਕਦੇ ਹਨ, ਜਿਸ ਨਾਲ ਕਿਸੇ ਵੀ ਸੇਵਾ ਨੂੰ ਪੂਰਾ ਕਰਨ ਵਿੱਚ ਸਮਾਂ ਬਹੁਤ ਘੱਟ ਜਾਵੇਗਾ।

ਉਨਾਂ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਇਸ ਵੈਰੀਫਿਕੇਸ਼ਨ ਸਬੰਧੀ ਸਰਪੰਚਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ । ਉਨ੍ਹਾਂ ਨੂੰ ਦੱਸਿਆ ਕਿ ਸਾਡੇ ਵੱਲੋਂ ਤਿਆਰ ਕੀਤੀ ਗਈ ਟੈਕਨੀਕਲ ਟੀਮ ਜ਼ਿਲ੍ਹੇ ਦੇ ਹਰ ਬਲਾਕ ਵਿੱਚ ਪਹੁੰਚ ਕੇ ਸਰਪੰਚਾਂ ਨੂੰ ਇਸ ਵੈਰੀਫਿਕੇਸ਼ਨ ਤੋਂ ਇਲਾਵਾ ਹੋਰ ਡਿਜ਼ੀਟਲ ਸੇਵਾਵਾਂ ਦੀ ਜਾਣਕਾਰੀ ਦੇ ਰਹੀ ਹੈ, ਤਾਂ ਜੋ ਉਹ ਇਹਨਾਂ ਸੇਵਾਵਾਂ ਦਾ ਲਾਭ ਆਪਣੇ ਪਿੰਡ ਅਤੇ ਪਿੰਡ ਵਾਸੀਆਂ ਲਈ ਲੈ ਸਕਣ।

ਸਾਂਝਾ ਕਰੋ

ਪੜ੍ਹੋ

ਆਪ ਆਗੂਆਂ ਨੇ ਭਾਜਪਾ ’ਤੇ ਵਾਅਦੇ ਸਮੇਂ

ਨਵੀਂ ਦਿੱਲੀ, 12 ਮਾਰਚ – ਆਪ ਆਗੂ ਰਿਤੁਰਾਜ ਝਾਅ ਨੇ...