ਖਾਲਸੇ ਦੀ ਧਰਤੀ ਆਨੰਦਪੁਰ ਸਾਹਿਬ ’ਚ ਲੱਗੀਆਂ ਰੌਣਕਾਂ

ਸ੍ਰੀ ਆਨੰਦਪੁਰ ਸਾਹਿਬ, 14 ਮਾਰਚ – ਹੋਲੇ ਮਹੱਲੇ ਦੇ ਦੂਜੇ ਦਿਨ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ। ਸਮੁੱਚੀ ਗੁਰੂ ਨਗਰੀ ਨੀਲੇ, ਕੇਸਰੀ ਅਤੇ ਬਸੰਤੀ ਰੰਗ ਦੀਆਂ ਦਸਤਾਰਾਂ, ਝੂਲ ਰਹੇ ਨਿਸ਼ਾਨਾਂ ਸਣੇ ਗੁਰਬਾਣੀ ਦੇ ਰੰਗ ਵਿੱਚ ਰੰਗੀ ਗਈ ਹੈ। ਤਖ਼ਤ ਕੇਸਗੜ੍ਹ ਸਾਹਿਬ ਸਣੇ ਵੱਖ-ਵੱਖ ਗੁਰਦੁਆਰਿਆਂ ’ਚ ਅਖੰਡ ਪਾਠ ਆਰੰਭ ਹੋਣ ਨਾਲ ਹੋਲਾ ਮਹੱਲਾ ਵੀਰਵਾਰ ਨੂੰ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ੁਰੂ ਹੋ ਗਿਆ ਸੀ। ਪ੍ਰਸ਼ਾਸਨ ਵੱਲੋਂ ਹੋਲੇ ਮਹੱਲੇ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।

ਸਾਂਝਾ ਕਰੋ

ਪੜ੍ਹੋ