
ਹਰਿਆਣਾ, 15 ਮਾਰਚ – ਹਰਿਆਣਾ ਦੇ ਕੁਰੂਕਸ਼ੇਤਰ ਤੋਂ ਭਾਜਪਾ ਆਗੂ ਦੇ ਭਰਾ ਦੀ ਅਮਰੀਕਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਸ਼ੁੱਕਰਵਾਰ ਦੁਪਹਿਰ ਕਰੀਬ 3:30 ਵਜੇ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਦੂਜੇ ਟਰੱਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਦੋਵੇਂ ਟਰੱਕਾਂ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਇਕ ਕਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ ਇਕ ਔਰਤ ਵੀ ਜ਼ਖ਼ਮੀ ਹੋ ਗਈ।
ਭਾਜਪਾ ਆਗੂ ਤੇ ਮਾਰਕੀਟ ਕਮੇਟੀ ਪਿਹੋਵਾ ਦੇ ਚੇਅਰਮੈਨ ਐਡਵੋਕੇਟ ਗੁਰਨਾਮ ਮਲਿਕ ਨੇ ਦੱਸਿਆ ਕਿ ਉਸ ਦਾ 46 ਸਾਲਾ ਭਰਾ ਬਿਕਰਮ ਸਿੰਘ ਉਰਫ਼ ਬਿੱਕੂ ਸਾਲ 2017 ਵਿੱਚ ਅਮਰੀਕਾ ਗਿਆ ਸੀ। ਬਿੱਕੂਅਮਰੀਕਾ ਦੇ ਕੈਲੀਫੋਰਨੀਆ ਵਿਚ ਰਹਿੰਦਾ ਸੀ ਅਤੇ ਉਥੇ ਟਰੱਕ ਚਲਾਉਂਦਾ ਸੀ। ਹੋਲੀ ਵਾਲੇ ਦਿਨ ਸ਼ਾਮ ਕਰੀਬ 6 ਵਜੇ ਉਨ੍ਹਾਂ ਨੂੰ ਬਿੱਕੂ ਦੀ ਮੌਤ ਦੀ ਖ਼ਬਰ ਮਿਲੀ। ਬਿੱਕੂ ਦੀ ਮੌਤ ਦੀ ਖ਼ਬਰ ਉਸ ਦੇ ਜੱਦੀ ਪਿੰਡ ਸਰਸਾ ਪੁੱਜੀ ਤਾਂ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।