3 ਨਵੰਬਰ ਨੂੰ ਹੋਵੇਗਾ SGPC ਦਾ ਜਨਰਲ ਇਜਲਾਸ, ਪ੍ਰਧਾਨ ਸਣੇ ਸਾਰੇ ਅਹੁਦੇਦਾਰਾਂ ਦੀ ਕੀਤੀ ਜਾਵੇਗੀ ਚੋਣ
ਅੰਮ੍ਰਿਤਸਰ, 13 ਅਕਤੂਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਨਵੇਂ ਪ੍ਰਧਾਨ ਦੀ ਚੋਣ ਦਾ ਐਲਾਨ ਹੋ ਗਿਆ ਹੈ। SGPC ਦਾ ਜਨਰਲ ਇਜਲਾਸ 3 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਬੁਲਾਇਆ ਗਿਆ ਹੈ, ਜਿਸ ਵਿੱਚ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਦੱਸ ਦੇਈਏ ਕਿ ਇਹ ਫੈਸਲਾ ਅੱਜ SGPC ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ
ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਵਿੱਚ, ਐਡਵੋਕੇਟ ਧਾਮੀ ਨੇ ਦੱਸਿਆ ਕਿ 3 ਨਵੰਬਰ ਨੂੰ ਹੋਣ ਵਾਲੇ ਇਸ ਮਹੱਤਵਪੂਰਨ ਇਜਲਾਸ ਵਿੱਚ ਨਾ ਸਿਰਫ਼ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ, ਸਗੋਂ ਸਿੱਖ ਪੰਥ ਨਾਲ ਜੁੜੇ ਕਈ ਹੋਰ ਅਹਿਮ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ ਅਤੇ ਵੱਡੇ ਫੈਸਲੇ ਲਏ ਜਾ ਸਕਦੇ ਹਨ।
Share this content:



Post Comment