ਪੰਜਾਬ ਕੈਬੀਨ ਦੀ ਅੱਜ 28 ਅਕਤੂਬਰ ਨੂੰ ਹੋਵੇਗੀ ਅਹਿਮ ਬੈਠਕ
ਚੰਡੀਗੜ੍ਹ, 28 ਅਕਤੂਬਰ – ਅੱਜ 28 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੱਜ ਸਵੇਰੇ 10 ਵਜੇ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ‘ਤੇ ਹੋਵੇਗੀ। ਮੀਟਿੰਗ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਸਮੇਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲੇ ਲਏ ਜਾਣਗੇ।
Share this content:



Post Comment