Loading Now

ਅਕਾਲ ਤਖਤ ਦੇ ਹੈਡ ਗ੍ਰੰਥੀ ਨੇ ਕਮਲ ਕੌਰ ਦੇ ਕਤਲ ਨੂੰ ਜਾਇਜ਼ ਠਹਿਰਾਇਆ

ਅਕਾਲ ਤਖਤ ਦੇ ਹੈਡ ਗ੍ਰੰਥੀ ਨੇ ਕਮਲ ਕੌਰ ਦੇ ਕਤਲ ਨੂੰ ਜਾਇਜ਼ ਠਹਿਰਾਇਆ

ਅੰੰਮ੍ਰਿਤਸਰ, 16 ਜੂਨ – ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਕਤਲ ਮਗਰੋਂ ਕੁਝ ਜਥੇਬੰਦੀਆਂ ਅੰਮ੍ਰਿਤਪਾਲ ਮਹਿਰੋਂ ਦੇ ਹੱਕ ‘ਚ ਨਜ਼ਰ ਆ ਰਹੀਆਂ ਹਨ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅੰਮ੍ਰਿਤਪਾਲ ਮਹਿਰੋਂ ਦੀ ਕਾਰਵਾਈ ਨੂੰ ਜਾਇਜ਼ ਠਹਿਰਾਇਆ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਅਜਿਹੇ ਲੋਕ ਨਾਂ ਬਦਲ ਕੇ ਸਿੱਖੀ ਵਾਲਾ ਨਾਂ ਰੱਖ ਲੈਂਦੇ ਹਨ ਤੇ ਬਾਅਦ ਵਿਚ ਅਸ਼ਲੀਲ ਕੰਟੈਂਟ ਸੋਸ਼ਲ ਮੀਡੀਆ ‘ਤੇ ਪਾ ਕੇ ਸਿੱਖਾਂ ਨੂੰ ਬਦਨਾਮ ਕਰਦੇ ਹਨ। ਹੈੱਡ ਗ੍ਰੰਥੀ ਮਲਕੀਤ ਸਿੰਘ ਨੇ ਮਹਿਰੋਂ ਨੇ ਕੁਝ ਗ਼ਲਤ ਨਹੀਂ ਕੀਤਾ ਕਿਉਂਕਿ ਸਿੱਖੀ ਨੂੰ ਵੰਗਾਰਨ ਵਾਲੀਆਂ ਤਾਕਤਾਂ ਨਾਲ ਇਸ ਤਰ੍ਹਾਂ ਦਾ ਸਲੂਕ ਹੀ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਵੀ ਅਜਿਹਾ ਹੀ ਵਾਪਰਦਾ ਰਿਹਾ ਹੈ। ਹੈੱਡ ਗ੍ਰੰਥੀ ਨੇ ਅਪੀਲ ਕੀਤੀ ਕਿ ਨਾ ਕੇਵਲ ਸਿੱਖ ਬਲਕਿ ਹਰੇਕ ਧਰਮ ਜਾਂ ਫ਼ਿਰਕੇ ਦੇ ਨੌਜਵਾਨਾਂ ਨੂੰ ਅਜਿਹੀਆਂ ਅਸ਼ਲੀਲ ਵੀਡੀਓਜ਼ ਤੋਂ ਦੂਰ ਰਹਿਣਾ ਚਾਹੀਦਾ ਹੈ, ਕਿਉਂਕਿ ਇਹ ਲੋਕ ਆਪਣੇ ਵਪਾਰਕ ਹਿੱਤਾਂ ਲਈ ਲੋਕਾਂ ਦੇ ਧੀਆਂ ਪੁੱਤਾਂ ਨੂੰ ਵਿਗਾੜ ਰਹੇ ਹਨ।

Share this content:

Post Comment