ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋ ਲੀਗਲ ਸਰਵਿਸਿਜ਼ ਡੇ ਮੌਕੇ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ
ਲੁਧਿਆਣਾ, 10 ਨਵੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋ ਜਾਰੀ ਹਦਾਇਤਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋ ਜਿਲ੍ਹਾ ਦੇ ਸਬ ਡਵੀਜ਼ਨ ਖੰਨਾ, ਪਾਇਲ, ਜਗਰਾਓ ਅਤੇ ਸਮਰਾਲਾ ਦੇ ਵੱਖ—ਵੱਖ ਪਿੰਡਾਂ ਵਿਖੇ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਮੈਡਮ ਸੁਮਿਤ ਸੱਭਰਵਾਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੈਡਮ ਹਰਪ੍ਰੀਤ ਕੌਰ ਰੰਧਾਵਾਂ, ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਇਨ੍ਹਾਂ ਜਾਗਰੂਕਤਾ ਸੈਮੀਨਾਰਾਂ ਲਈ ਪੈਨਲ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਦੀਆਂ ਵੱਖ—ਵੱਖ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਮੋਬਾਇਲ ਵੈਨ ਰਾਹੀਂ ਵੱਖ ਵੱਖ ਪਿੰਡਾਂ ਜਿਵੇਂ ਕਿਰਾਮਗੜ੍ਹ ਭੁੱਲਰ, ਮਲਸੀਆਂ, ਨਾਗਰਾ, ਭੱਠਲ, ਇੱਕਲਾਹਾ ਆਦਿ ਦੇ ਵਸਨੀਕਾ ਨੂੰ ਲੀਗਲ ਸਰਵਿਸਿਜ਼ ਐਕਟ, ਮੁਫ਼ਤ ਕਾਨੂੰਨੀ ਸਹਾਇਤਾ ਸਕੀਮ, ਕੌਮੀ ਲੋਕ ਅਦਾਲਤ, ਸਥਾਈ ਲੋਕ ਅਦਾਲਤ, ਟੋਲ ਫਰੀ ਹੈਲਪਲਾਈਨ 15100 ਆਦਿ ਦੀ ਜਾਣਕਾਰੀ ਦਿੱਤੀ ਗਈ ਅਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਨਾਲ ਸਬੰਧਤ ਪ੍ਰਚਾਰ ਸਮੱਗਰੀ ਵੀ ਵੰਡੀ ਗਈ। ਇਸ ਤੋਂ ਇਲਾਵਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋ ਸਰਕਾਰੀ ਸਕੂਲਾਂ ਦੇ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜ਼ਾਂ ਲਈ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਸ਼੍ਰੀ ਰਾਜੇਸ਼ ਸ਼ਰਮਾ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ, ਲੁਧਿਆਣਾ ਵੱਲੋੋ ਇਚਾਰਜ਼ ਅਧਿਆਪਕਾਂ ਨੂੰ ਲੀਗਲ ਸਰਵਿਸਿਜ਼ ਐਕਟ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ।
Share this content:



Post Comment