ਦੇਹਰਾਦੂਨ ਵਿਚ ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਚੇਤਾਵਨੀ ਕੀਤੀ ਜਾਰੀ
ਦੇਹਰਾਦੂਨ, 16 ਜੂਨ – ਬੀਤੇ ਦਿਨ ਦੇਹਰਾਦੂਨ ਸਮੇਤ ਪਹਾੜੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਸੋਨਪ੍ਰਯਾਗ ਤੋਂ ਕੇਦਾਰਨਾਥ ਧਾਮ ਤੱਕ ਦਾ ਪੈਦਲ ਰਸਤਾ ਜੰਗਲ ਚੱਟੀ ਦੇ ਨੇੜੇ ਬੰਦ ਹੋ ਗਿਆ, ਜਿਸ ਤੋਂ ਬਾਅਦ ਯਾਤਰਾ ਰੋਕ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਇੱਕ ਵਾਰ ਫਿਰ ਰੁਦਰਪ੍ਰਯਾਗ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨ ਨਿਰਦੇਸ਼ਕ ਬਿਕਰਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 16 ਅਤੇ 17 ਤਰੀਕ ਨੂੰ ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਰ ਖਾਸ ਕਰਕੇ ਰੁਦਰਪ੍ਰਯਾਗ, ਬਾਗੇਸ਼ਵਰ, ਉੱਤਰਕਾਸ਼ੀ ਅਤੇ ਨੈਨੀਤਾਲ ਵਿੱਚ ਭਾਰੀ ਮੀਂਹ ਪਵੇਗਾ। ਮੌਸਮ ਨਿਰਦੇਸ਼ਕ ਨੇ ਕਿਹਾ ਕਿ ਉੱਤਰਾਖੰਡ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਹੈ, ਜਿਸ ਕਾਰਨ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਦੀ ਸੰਭਾਵਨਾ ਹੈ।
Share this content:


Post Comment