Loading Now

ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਐਨੀਮੇਸ਼ਨ ਫ਼ਿਲਮ ‘ਹਿੰਦ ਦੀ ਚਾਦਰ’ ਨੂੰ ਰੀਲੀਜ਼ ਨਾ ਕੀਤਾ ਜਾਵੇ

ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਐਨੀਮੇਸ਼ਨ ਫ਼ਿਲਮ ‘ਹਿੰਦ ਦੀ ਚਾਦਰ’ ਨੂੰ ਰੀਲੀਜ਼ ਨਾ ਕੀਤਾ ਜਾਵੇ

ਅੰਮ੍ਰਿਤਸਰ, 17 ਨਵੰਬਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਨੂੰ ਜਾਰੀ ਨਾ ਕਰਨ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਵੱਲੋਂ ਸਖ਼ਤ ਪੱਤਰ ਭੇਜਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਫਿਲਮ ਦੇ ਨਿਰਮਾਤਾ ਅਤੇ ਨਿਰਦੇਸ਼ਕ ਨੂੰ ਹਦਾਇਤ ਕੀਤੀ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਇਸ ਫਿਲਮ ਨੂੰ ਰੀਲੀਜ਼ ਨਾ ਕੀਤਾ ਜਾਵੇ।

ਮੰਨਣ ਨੇ ਦੱਸਿਆ ਕਿ ਬਵੇਜਾ ਮੂਵੀ ਪ੍ਰਾਈਵੇਟ ਲਿਮਿਟੇਡ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣਾਈ ਗਈ ਫਿਲਮ ਵਿੱਚ ਕਈ ਕਮੀਆਂ ਹਨ। ਫਿਲਮ ਘੋਖ ਕਮੇਟੀ ਵੱਲੋਂ ਵੇਖਣ ਤੋਂ ਬਾਅਦ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਗਈ ਸੀ, ਜਿਸ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 21 ਨਵੰਬਰ 2025 ਨੂੰ ਰੀਲੀਜ਼ ਨਾ ਕਰਨ ਦਾ ਆਦੇਸ਼ ਜਾਰੀ ਕੀਤਾ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਕਿਰਦਾਰਾਂ ਨੂੰ ਕਿਸੇ ਵੀ ਤਰ੍ਹਾਂ ਕਲਪਨਾ ਜਾਂ ਐਨੀਮੇਸ਼ਨ ਰਾਹੀਂ ਦਰਸਾਉਣਾ ਸਿੱਖ ਸਿਧਾਂਤਾਂ ਅਤੇ ਅਕਾਲ ਤਖ਼ਤ ਦੇ ਹੁਕਮਨਾਮਿਆਂ ਦੀ ਉਲੰਘਣਾ ਹੈ। ਇਹ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਨਾਲ-ਨਾਲ ਵਿਵਾਦ ਵੀ ਪੈਦਾ ਕਰਦਾ ਹੈ। ਮੰਨਣ ਨੇ ਇਹ ਵੀ ਜੋੜਿਆ ਕਿ ਜਦੋਂ ਸਿੱਖ ਪੰਥ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਮਨਾਉਂਦਾ ਹੈ, ਉਸ ਸਮੇਂ ਇਹ ਫਿਲਮ ਜਾਰੀ ਕਰਨਾ ਮਨਜੂਰ ਨਹੀਂ।

Share this content:

Post Comment