Loading Now

ਪੰਜਾਬ ‘ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ

ਪੰਜਾਬ ‘ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ

ਜਲੰਧਰ, 21 ਨਵੰਬਰ – ਜਲੰਧਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਦੇ ਸਬੰਧ ਵਿੱਚ 22 ਨਵੰਬਰ ਨੂੰ ਲੈਕੇ ਇੱਕ ਵੱਡਾ ਫੈਸਲਾ ਲਿਆ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਇੱਕ ਹੁਕਮ ਜਾਰੀ ਕਰਕੇ ਕਿਹਾ ਹੈ ਕਿ ਇਸ ਦਿਨ ਸ਼ਹਿਰ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਡੀਸੀ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਸ਼ਰਧਾਲੂਆਂ ਦੀ ਸਹੂਲਤ, ਟ੍ਰੈਫਿਕ ਪ੍ਰਬੰਧਨ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਨਗਰ ਨਿਗਮ ਦੀ ਹੱਦ ਅੰਦਰ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਅਤੇ ਕਾਲਜਾਂ ਨੂੰ 22 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਜਾਵੇਗੀ। ਸੰਸਥਾਵਾਂ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਘਰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਨਗਰ ਕੀਰਤਨ ਦੇ ਰਸਤੇ ਵਿੱਚ ਸਹਿਯੋਗ ਬਣਾਈ ਰੱਖਣ ਅਤੇ ਟ੍ਰੈਫਿਕ ਪ੍ਰਬੰਧਨ ਲਈ ਪੁਲਿਸ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

Share this content:

Post Comment