ਪੁਲਿਸ ਨੇ ਐਨਕਾਊਂਟਰ ਦੌਰਾਨ ਢੇਰ ਕੀਤਾ ਬਿੱਲਾ ਬਦਮਾਸ਼
ਅੰਮ੍ਰਿਤਸਰ, 24 ਨਵੰਬਰ – ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਇੱਕ ਹੋਰ ਕਾਮਯਾਬੀ ਹਾਸਲ ਹੋਈ ਹੈ ਅਤੇ ਪੁਲਿਸ ਨੇ ਫਿਰੌਤੀ ਅਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਇੱਕ ਬਦਮਾਸ਼ ਨੂੰ ਐਨਾਉਂਟਰ ਕਰਕੇ ਢੇਰ ਕਰ ਦਿੱਤਾ। ਮਾਮਲਾ ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਦੇ ਅਧੀਨ ਪੈਂਦੇ ਪਿੰਡ ਰਈਆ ਦਾ ਹੈ ਜਿੱਥੇ ਅੱਜ ਸਵੇਰੇ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਆਹਮੋ ਸਾਹਮਣੇ ਦੇ ਫਾਇਰਿੰਗ ਐਕਸ਼ਨ ਦੌਰਾਨ ਇਕ ਬਦਮਾਸ਼ ਪੁਲਿਸ ਦੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਅਤੇ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਦੱਸਿਆ ਕਿੰਝ ਪਾਈ ਕਾਰਵਾਈ:
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਯਲ ਨੇ ਦੱਸਿਆ ਕਿ ”ਪਿਛਲੇ ਦਿਨੀਂ ਪਿੰਡ ਧੂਲਕਾ ਵਿੱਚ 50 ਲੱਖ ਦੀ ਫ਼ਰੌਤੀ ਦੀ ਮੰਗ ਨਾ ਮੰਨਣ ‘ਤੇ ਇੱਕ ਦੁਕਾਨਦਾਰ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਸੀ। ਇਸ ਗੰਭੀਰ ਮਾਮਲੇ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਅਤੇ ਨਾਕਾਬੰਦੀ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਮੁਲਜ਼ਮਾਂ ਦੀ ਸੂਚਨਾ ਮਿਲੀ ਅਤੇ ਪੁਲਿਸ ਨੇ ਟੀਮਾਂ ਬਣਾਈਆਂ।’
ਜਲਦ ਕਾਬੂ ਹੋਣਗੇ ਬਾਕੀ ਮੁਲਜ਼ਮ
ਪੁਲਿਸ ਦਾ ਕਹਿਣਾ ਹੈ ਕਿ ਇਹ ਵੱਡੀ ਕਾਰਵਾਈ ਫਿਰੌਤੀ ਅਤੇ ਕਤਲ ਮਾਮਲੇ ਦੀ ਜਾਂਚ ਵਿੱਚ ਮਹੱਤਵਪੂਰਨ ਬ੍ਰੇਕ ਹੈ। DIG ਬਾਰਡਰ ਰੇਂਜ ਸੰਦੀਪ ਗੋਯਲ ਨੇ ਦੱਸਿਆ ਕਿ ਕ੍ਰਿਮਿਨਲ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਜਲਦੀ ਹੀ ਗੈਂਗ ਦੇ ਬਾਕੀ ਮੈਂਬਰ ਵੀ ਕਾਬੂ ਕਰ ਲਏ ਜਾਣਗੇ।
Share this content:



Post Comment