ਮੋਗਾ ਹਲਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ – ਸੰਨੀ ਗਿੱਲ

*ਕਿਹਾ ਕਾਗਜ਼ ਦਾਖਲ ਕਰਨ ਵਿੱਚ ਆਗੂਆਂ ਤੇ ਵਰਕਰਾਂ ਵਿੱਚ ਵੱਡਾ ਉਤਸ਼ਾਹ
ਮੋਗਾ, 3 ਦਸੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ 14 ਦਸੰਬਰ ਨੂੰ ਹੋ ਰਹੀਆਂ ਚੋਣਾਂ ਵਿੱਚ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਿੱਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ। ਉਮੀਦਵਾਰ ਵਲੋ ਵੱਡੇ ਪੱਧਰ ਤੇ ਨਾਮਜ਼ਦਗੀ ਪੱਤਰ ਭਰ ਰਹੇ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਲਕਾ ਮੋਗਾ ਤੋਂ ਵੱਡੀ ਜਿੱਤ ਹਾਸਲ ਕਰਨਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਤਰਨਤਾਰਨ ਦੀ ਜ਼ਿਮਨੀ ਚੋਣ ਵਿੱਚ ਸਰਕਾਰੀ ਧੱਕੇਸ਼ਾਹੀ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੂਸਰੇ ਸਥਾਨ ਤੇ ਰਹੀ ਜੋ ਇਸ ਗੱਲ ਦਾ ਸੰਕੇਤ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਦਿਨੋਂ ਦਿਨ ਲੋਕਾਂ ਦੇ ਮਨਾਂ ਵਿੱਚ ਛਾਅ ਰਿਹਾ ਹੈ ਅਤੇ ਜਿੱਥੇ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਹਾਸਲ ਕਰੇਗਾ ਉਥੇ ਸਾਲ 2027 ਦੀਆਂ ਚੋਣਾਂ ਵੀ ਫਤਿਹ ਕਰੇਗਾ। ਸੰਨੀ ਗਿੱਲ ਨੇ ਕਿਹਾ ਕਿ ਹੁਣ ਸੂਬੇ ਦੀ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਉਨ੍ਹਾਂ ਦੇ ਰਾਜ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ, ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਵੱਡੇ ਤੋਂ ਲੈਕੇ ਛੋਟੇ ਲੋਕ ਡਰ ਅਤੇ ਸਹਿਮ ਦੇ ਮਾਹੌਲ ਵਿੱਚ ਜੀਅ ਰਹੇ ਹਨ। ਇਸ ਲਈ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਦਾ ਮਨ ਬਣਾ ਚੁੱਕੇ ਹਨ।
Share this content:



Post Comment