ਭਾਈ ਘਨਈਆ ਏਕਤਾ ਨਰਸਿੰਗ ਕਾਲਜ ਵਲੋ ਡਾਕਟਰ ਰਾਜੇਸ਼ ਮਿੱਤਲ ਦਾ ਸਨਮਾਨ ਕੀਤਾ
*ਭਾਈ ਘਨੱਈਆ ਨਰਸਿੰਗ ਕਾਲਜ ਵਲੋ ਸਲਾਨਾ ਸਮਾਗਮ
*ਡਾ ਰਜੇਸ ਮਿੱਤਲ ਸਨਮਾਨਿਤ
ਮੋਗਾ, 4 ਦਸੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਭਾਈ ਘਨਈਆ ਏਕਤਾ ਕਾਲਜ ਆਫ ਨਰਸਿੰਗ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ ਇਸ ਮੌਕੇ ਡਾਕਟਰ ਰਾਜੇਸ਼ ਮਿੱਤਲ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਬਤੌਰ ਮੁੱਖ ਮਹਿਮਾਨ ਸਾਮਲ ਹੋਏ । ਇਸ ਮੌਕੇ ਪ੍ਰਿੰਸੀਪਲ ਡਾਕਟਰ ਦਿਲਜੀਤ ਕੌਰ ਤੂਰ ਨੇ ਸਭ ਨੂੰ ਜੀ ਆਇਆ ਕਹਿ ਕੇ ਪ੍ਰੋਗਰਾਮ ਦਾ ਆਗਾਜ਼ ਕੀਤਾ ਅਤੇ ਕਿਹਾ ਡਾਕਟਰ ਰਾਜੇਸ਼ ਮਿੱਤਲ ਡਿਪਟੀ ਮੈਡੀਕਲ ਕਮਿਸ਼ਨਰ ਦੀਆ ਜਿਲ੍ਹੇ ਅੰਦਰ ਵਧੀਆ ਸੇਵਾਵਾ ਬਦਲੇ ਸਨਮਾਨ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਭਾਈ ਘਨਈਆ ਏਕਤਾ ਕਾਲਜ ਆਫ ਨਰਸਿੰਗ ਕੜਿਆਲ ਦੇ ਵਿੱਚ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਬਲਤੇਜ ਸਿੰਘ ਗਿੱਲ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਜੀ ਐੱਸ ਬੁਟਰ ਪੰਜਾਬ ਪ੍ਰਧਾਨ ਨਰਸਿੰਗ ਟ੍ਰੇਨਿੰਗ ਇੰਸਟੀਚਿਊਟ ਨੇ ਵੀ ਕਾਲਜ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸਿਹਤ ਵਿਭਾਗ ਦੀ ਮੀਡੀਆ ਕੋਆਰਡੀਨੇਟਰ ਅੰਮ੍ਰਿਤੁ ਸ਼ਰਮਾ ਅਤੇ ਇੰਦਰਜੀਤ ਕੌਰ ਜਰਨਲ ਸਕੱਤਰ ਭਾਈ ਘਨਈਆ ਏਕਤਾ ਇੰਸਟੀਚਿਊਟ ਨੇ ਆਪਣੇ ਵਿਚਾਰ ਰੱਖੇ। ਇਸ ਮੌਕੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਗਿੱਧਾ ਭੰਗੜਾ ਅਤੇ ਹੋਰ ਰੰਗਾਰੰਗ ਪ੍ਰੋਗਰਾਮ ਸਾਮਲ ਸਨ। ਇਸ ਮੌਕੇ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਿੱਚ ਮਾਡਲਿੰਗ ਅਤੇ ਡਰੈਸ ਮੁਕਾਬਲੇ ਕਰਵਾਏ।
Share this content:



Post Comment