Loading Now

ਪੈਨਸ਼ਨਰ ਸੇਵਾ ਪੋਰਟਲ ਸਬੰਧੀ ਜਾਗਰੂਕਤਾ ਲਈ 4 ਤੋਂ 6 ਦਸੰਬਰ ਤੱਕ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ ਆਯੋਜਿਤ ਕੀਤਾ ਜਾਵੇਗਾ

ਪੈਨਸ਼ਨਰ ਸੇਵਾ ਪੋਰਟਲ ਸਬੰਧੀ ਜਾਗਰੂਕਤਾ ਲਈ 4 ਤੋਂ 6 ਦਸੰਬਰ ਤੱਕ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ ਆਯੋਜਿਤ ਕੀਤਾ ਜਾਵੇਗਾ

ਫ਼ਰੀਦਕੋਟ, 4 ਦਸੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਰੀਦਕੋਟ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ 4, 5 ਅਤੇ 6 ਦਸੰਬਰ 2025 ਨੂੰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਰੀਦਕੋਟ ਤੇ ਖ਼ਜ਼ਾਨਾ ਦਫ਼ਤਰ ਜੈਤੋ ਵਿਖੇ ਵਿਸ਼ੇਸ਼ “ਪੈਨਸ਼ਨਰ ਸੇਵਾ ਮੇਲੇ” ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਰੀਦਕੋਟ ਸ਼੍ਰੀਮਤੀ ਵੀਰਪਾਲ ਕੌਰ ਬਾਠ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਆਪਣੀ ਈ-ਕੇ.ਵਾਈ.ਸੀ ਪ੍ਰਕਿਰਿਆ ਪੂਰੀ ਕਰਨ ਲਈ ਜਾਗਰੂਕ ਕੀਤਾ ਜਾਵੇਗਾ। ਜਿਨ੍ਹਾਂ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ ਬਾਕੀ ਹੈ, ਉਨ੍ਹਾਂ ਦੀ ਪ੍ਰਕਿਰਿਆ ਸਥਾਨਕ ਤੌਰ ‘ਤੇ ਪੂਰੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਦੀ ਸਹੂਲਤ ਲਈ “ਪੈਨਸ਼ਨਰ ਸੇਵਾ ਪੋਰਟਲ” ਸ਼ੁਰੂ ਕੀਤਾ ਗਿਆ ਹੈ, ਜਿਸ ਰਾਹੀਂ ਪੈਨਸ਼ਨ ਸੰਬੰਧੀ ਅਰਜ਼ੀਆਂ, ਈ-ਪੀ.ਪੀ.ਓ, ਪੈਨਸ਼ਨ ਡਾਟਾ, ਸ਼ਿਕਾਇਤ ਨਿਵਾਰਣ ਅਤੇ ਹੋਰ ਸਹੂਲਤਾਂ ਇਕੋ ਪਲੇਟਫਾਰਮ ‘ਤੇ ਉਪਲਬਧ ਕਰਵਾਈਆਂ ਗਈਆਂ ਹਨ। ਇਸ ਪੋਰਟਲ ਰਾਹੀਂ ਪੈਨਸ਼ਨਰਾਂ ਨੂੰ ਡਿਜੀਟਲ ਲਾਈਫ ਸਰਟੀਫਿਕੇਟ ਜਾਰੀ ਕਰਨ ਲਈ ਈ-ਕੇਵਾਈਸੀ ਪ੍ਰਕਿਰਿਆ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਪਾਸ ਆਪਣੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਪੀ.ਪੀ.ਓ., ਆਧਾਰ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਅਤੇ ਆਧਾਰ ਨਾਲ ਲਿੰਕ ਕੀਤਾ ਮੋਬਾਇਲ ਨੰਬਰ (ਜਿਸ ‘ਤੇ ਓ ਟੀ ਪੀ ਪ੍ਰਾਪਤ ਹੋਵੇਗਾ) ਲਾਜ਼ਮੀ ਤੌਰ ‘ਤੇ ਮੌਜੂਦ ਹੋਣੇ ਚਾਹੀਦੇ ਹਨ। ਜਿਲ੍ਹਾ ਖਜ਼ਾਨਾ ਅਫਸਰ ਸ਼੍ਰੀਮਤੀ ਵੀਰਪਾਲ ਕੌਰ ਬਾਠ ਨੇ ਜ਼ਿਲ੍ਹੇ ਦੇ ਸਾਰੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਰ ਦੇ “ਪੈਨਸ਼ਨਰ ਸੇਵਾ ਮੇਲੇ” ਵਿੱਚ ਸ਼ਾਮਲ ਹੋ
ਕੇ ਆਪਣੀ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰਨ ਅਤੇ ਸਰਕਾਰ ਦੀ ਇਸ ਸਹੂਲਤ ਦਾ ਪੂਰਾ ਲਾਭ ਲੈਣ।

Share this content:

Previous post

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਰਕਾਰੀ ਪ੍ਰਾਇਮਰੀ ਖਾਲਸਾ ਸਕੂਲ (ਸਲੱਮ ਏਰੀਆ) ਸ੍ਰੀ ਮੁਕਤਸਰ ਸਾਹਿਬ ਵਿਖੇ ਬੱਚਿਆਂ ਦੇ ਹੱਕਾ ਸਬੰਧੀ ਪ੍ਰੋਗਰਾਮ ਕੀਤਾ ਗਿਆ – ਸ੍ਰੀ ਰਾਜ ਕੁਮਾਰ, ਮਾਨਯੋਗ ਜਿਲ੍ਹਾ ਅਤੇ ਸ਼ੈਸਨ ਜੱਜ

Next post

ਪੈਨਸ਼ਨਰ ਸੇਵਾ ਪੋਰਟਲ ਸਬੰਧੀ ਅੱਜ ਲੱਗੇਗਾ ‘ਪੈਨਸ਼ਨਰ ਸੇਵਾ ਮੇਲਾ’

Post Comment