Loading Now

ਲੁਧਿਆਣਾ ’ਚ ਪੁਲ ਤੋਂ ਹੇਠਾਂ ਡਿੱਗਣ ਕਾਰਨ ਗੁਰਪ੍ਰੀਤ ਸਿੰਘ ਦੀ ਮੌਤ

ਲੁਧਿਆਣਾ ’ਚ ਪੁਲ ਤੋਂ ਹੇਠਾਂ ਡਿੱਗਣ ਕਾਰਨ ਗੁਰਪ੍ਰੀਤ ਸਿੰਘ ਦੀ ਮੌਤ

ਸਮਰਾਲਾ, 9 ਦਸੰਬਰ – ਲੁਧਿਆਣਾ ਦੇ ਸਮਰਾਲਾ ਚੌਕ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 50 ਸਾਲ ਦੇ ਵਿਅਕਤੀ ਗੁਰਪ੍ਰੀਤ ਦੀ ਫਲਾਈ ਓਵਰ ਤੋਂ ਡਿੱਗਣ ਦੇ ਨਾਲ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੁਰਪ੍ਰੀਤ ਸਿੰਘ ਟਰੈਕਟਰ ਟਰਾਲੀ ਲੈ ਕੇ ਜਾ ਰਿਹਾ ਸੀ ਅਤੇ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ ਸੀ। ਇਸ ਦੌਰਾਨ ਗੁਰਪ੍ਰੀਤ ਸਿੰਘ ਟਰਾਲੀ ਤੋਂ ਹੇਠਾਂ ਫਲਾਈ ਓਵਰ ਤੋਂ 30 ਫੁੱਟ ਹੇਠਾਂ ਜਾ ਕੇ ਡਿੱਗ ਪਿਆ ਜਿਸ ਦੌਰਾਨ ਗੁਰਪ੍ਰੀਤ ਦੀ ਮੌਤ ਹੋ ਗਈ । ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ।

Share this content:

Post Comment