ਪੰਜਗਰਾਈਂ ਕਲਾਂ ਅਤੇ ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਫਰੀਦਕੋਟ, 12 ਦਸੰਬਰ (ਗਿਆਨ ਸਿੰਘ ਏ.ਡੀ.ਪੀ ਨਿਊਜ਼) – ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੰਜੀਵ ਜੋਸ਼ੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਰਹਿਨੁਮਾਈ ਹੇਠ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈ ਜਾ ਰਹੀ ਕੰਪੇਨ ਨਸ਼ਿਆਂ ਵਿਰੁੱਧ ਨੌਜਵਾਨ ਤਹਿਤ ਕੋਟਕਪੂਰਾ ਬਲਾਕ ਦੇ ਪਿੰਡ ਪੰਜਗਰਾਈਂ ਕਲਾਂ ਵਿਖੇ ਸਕੱਤਰ ਰੈੱਡ ਕਰਾਸ ਸੁਸਾਇਟੀ ਫਰੀਦਕੋਟ ਦੇ ਸਹਿਯੋਗ ਨਾਲ਼ ਇੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।
ਜੱਜ ਸਾਹਿਬ ਨੇ ਇਸ ਮੌਕੇ ਵੀ ਬੋਲਦਿਆਂ ਦੱਸਿਆ ਕਿ ਇਹ ਨਸ਼ਿਆਂ ਵਿਰੁੱਧ ਨੌਜਵਾਨ ਕੰਪੇਨ ਤਹਿਤ ਅੱਜ ਖੂਨ-ਦਾਨ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸ ਵਿੱਚ ਇਸ ਕੰਪੇਨ ਤਹਿਤ ਦਾਨੀ ਵਿਅਕਤੀਆਂ ਵੱਲੋਂ ਵਧ ਚੜ੍ਹ ਕੇ ਭਾਗ ਲਿਆ ਗਿਆ ਅਤੇ ਖੂਨ ਦਾਨ ਕੀਤਾ ਗਿਆ। ਇਹ ਖੂਨ-ਦਾਨ ਕੈਂਪ ਉਕਤ ਪਿੰਡ ਦੇ ਇੱਕ ਧਾਰਮਿਕ ਡੇਰੇ ਵਿੱਚ ਲਗਾਇਆ ਗਿਆ ਜਿਸ ਵਿੱਚ ਇਸ ਡੇਰੇ ਦੇ ਸੰਤਾਂ ਵੱਲੋਂ ਜੱਜ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦੇ ਇਸ ਕੰਪੇਨ ਤਹਿਤ ਕੀਤੇ ਗਏ ਇਸ ਮਹਾਨ ਕਾਰਜ ਦੀ ਸ਼ਲਾਘਾ ਕੀਤਾ ਗਈ ਇਸ ਖੂਨ-ਦਾਨ ਕੈਂਪ ਵਿੱਚ ਕੁੱਲ 25 ਯੂਨਿਟ ਖੂਨ ਦਾਨ ਕੀਤਾ ਗਿਆ। ਇਸ ਤੋਂ ਬਾਅਦ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਸੁਪਰਡੈਂਟ ਕੇਂਦਰੀ ਜੇਲ੍ਹ ਫਰੀਦਕੋਟ ਦੇ ਸਹਿਯੋਗ ਨਾਲ਼ ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋਂ ਚਲਾਈ ਗਈ ਕੰਪੇਨ “ਨਸ਼ਿਆਂ ਵਿਰੁੱਧ ਨੌਜਵਾਨ” ਤਹਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਇਸ ਪ੍ਰੋਗਰਾਮ ਦਾ ਮੁੱਖ ਵਿਸ਼ਾ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਖਤਮ ਕਰਨ ਲਈ ਉਕਤ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਰਿਹਾ। ਇਹ ਪ੍ਰੋਗਰਾਮ ਡਿਪਟੀ ਸੁਪਰਡੈਂਟ ਕੇਂਦਰੀ ਜੇਲ੍ਹ ਫਰੀਦਕੋਟ ਦੇ ਸਵਾਗਤੀ ਭਾਸ਼ਣ ਤੋਂ ਸ਼ੁਰੂ ਹੋਇਆ। ਇਸ ਮੌਕੇ ਇਸ ਪ੍ਰੋਗਰਾਮ ਵਿੱਚ ਜੇਲ੍ਹ ਦੇ ਮੁਲਾਜ਼ਮਾਂ ਸਮੇਤ ਬੰਦੀਆਂ ਵੱਲੋਂ ਤਿਆਰ ਸੱਭਿਆਚਾਰਕ ਗਤੀ-ਵਿਧੀਆਂ ਰਾਹੀਂ ਇਹ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ ਇਸ ਵਿੱਚ ਜ਼ਿਲ੍ਹਾ ਕਚਹਿਰੀਆਂ ਤੋਂ ਪ੍ਰੋਸੈੱਸ ਸਰਵਰ ਸ੍ਰੀ ਗੁਰਪ੍ਰੀਤ ਸਿੰਘ ਨੇ ਵੀ ਨਸ਼ਿਆਂ ਵਿਰੁੱਧ ਆਪਣੇ ਗੀਤ ਪੇਸ਼ ਕਰਕੇ ਜੇਲ੍ਹ ਵਿਖੇ ਮੌਜੂਦ ਬੰਦੀਆਂ ਵਿੱਚ ਇੱਕ ਨਵਾਂ ਜੋਸ਼ ਭਰਿਆ। ਇਸ ਪ੍ਰੋਗਰਾਮ ਵਿੱਚ ਮੰਚ ਸੰਚਾਲਕ ਦੀ ਭੂਮਿਕਾ ਜ਼ਿਲ੍ਹਾ ਸਿੱਖਿਆ ਦਫਤਰ ਤੋਂ ਜ਼ਿਲ੍ਹਾ ਕੁਆਰਡੀਨੇਟਰ ਸ੍ਰੀ ਜਸਬੀਰ ਸਿੰਘ ਜੱਸੀ ਨੇ ਅਦਾ ਕੀਤੀ। ਅੰਤ ਜੱਜ ਸਾਹਿਬ ਨੇ ਆਪਣੇ ਸਮਾਪਤੀ ਭਾਸ਼ਣ ਵਿੱਚ ਸਾਰੇ ਬੰਦੀਆਂ/ਹਾਜ਼ਰੀਨ ਨੂੰ ਅਪੀਲ ਕੀਤੀ ਕਿ ਨਸ਼ੇ ਕਿਸੇ ਵੀ ਸਮਾਜ ਦਾ ਸੁਨਹਿਰਾ ਭਵਿੱਖ ਨਹੀਂ ਹੋ ਸਕਦੇ। ਸੋ ਇਸ ਮੌਕੇ ਜੱਜ ਸਾਹਿਬ ਨੇ ਹਾਜ਼ਰ ਸਾਰੇ ਬੰਦੀਆਂ/ਹਾਜ਼ਰੀਨ ਤੋਂ ਨਸ਼ਾ ਨਾ ਕਰਨ ਦਾ ਪ੍ਰਣ ਲਿਆ ।
Share this content:



Post Comment