Loading Now

ਅੰਮ੍ਰਿਤਸਰ ਦੇ ਵਿਜੀਲੈਂਸ ਦੇ SSP ਲਖਬੀਰ ਸਿੰਘ ਮੁਅੱਤਲ

ਅੰਮ੍ਰਿਤਸਰ ਦੇ ਵਿਜੀਲੈਂਸ ਦੇ SSP ਲਖਬੀਰ ਸਿੰਘ ਮੁਅੱਤਲ

ਅੰੱਮ੍ਰਿਤਸਰ, 27 ਦਸੰਬਰ – ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਐੱਸਐੱਸਪੀ ਵਿਜੀਲੈਂਸ ਲਖਬੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਸ਼ਹਿਰ ਦੇ ਪੌਸ਼ ਇਲਾਕੇ ਰਣਜੀਤ ਐਵੇਨਿਊ ਵਿੱਚ ਵਿਕਾਸ ਕਾਰਜਾਂ ਨਾਲ ਸਬੰਧਤ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਅਤੇ ਕਰੋੜਾਂ ਰੁਪਏ ਦੀ ਹੇਰਾਫੇਰੀ ਦੇ ਮਾਮਲੇ ਵਿੱਚ ਕੀਤੀ ਗਈ ਹੈ।

 ਗੈਰ-ਸਰਕਾਰੀ ਰਿਪੋਰਟਾਂ ਅਨੁਸਾਰ ਇਹ ਸਖ਼ਤ ਕਦਮ ਇੱਕ ਆਈਏਐੱਸ ਅਧਿਕਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਚੁੱਕਿਆ ਗਿਆ ਹੈ। ਜਦੋਂ ਇਸ ਸਬੰਧੀ ਐੱਸਐੱਸਪੀ ਲਖਬੀਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਮੁਅੱਤਲੀ ਬਾਰੇ ਪਤਾ ਲੱਗਿਆ ਹੈ, ਪਰ ਉਹ ਇਸ ਫੈਸਲੇ ਦੇ ਪਿੱਛੇ ਦੇ ਅਸਲ ਕਾਰਨਾਂ ਤੋਂ ਅਣਜਾਣ ਹਨ।

Share this content:

Post Comment