Loading Now

ਹੋਣਹਾਰ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਮਿਲੇਗਾ ‘ਵਜ਼ੀਫ਼ਾ’

ਹੋਣਹਾਰ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਮਿਲੇਗਾ ‘ਵਜ਼ੀਫ਼ਾ’

ਹਰਿਆਣਾ, 2 ਜਨਵਰੀ- ਹਰਿਆਣਾ ਸਰਕਾਰ ਨੇ ਔਰਤਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆਂ ਹੋਣਹਾਰ ਵਿਦਿਆਰਥੀਆਂ ਦੀਆਂ ਮਾਵਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਫ਼ੈਸਲਾ ਕੀਤਾ ਹੈ। ਨਵੇਂ ਸਾਲ ਦੇ ਪਹਿਲੇ ਹੀ ਦਿਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਇਸ ਦੌਰਾਨ ਔਰਤਾਂ ਨੂੰ 2100 ਰੁਪਏ ਮਹੀਨਾ ਦੇਣ ਵਾਲੀ ਲਾਡੋ ਲਕਸ਼ਮੀ ਯੋਜਨਾ ਵਿੱਚ ਕੁਝ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ। ਮੁੱਖ ਮੰਤਰੀ ਸ੍ਰੀ ਸੈਣੀ ਨੇ ਕਿਹਾ ਕਿ ਸੂਬੇ ਵਿੱਚ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਵਿੱਚ 80 ਫ਼ੀਸਦ ਨੰਬਰ ਲੈਣ ਵਾਲੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲੇਗਾ; ਯਾਨੀ, ਉਨ੍ਹਾਂ ਨੂੰ ਵੀ 2100 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਹ ਲਾਭ ਇੱਕ ਲੱਖ 80 ਹਜ਼ਾਰ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲਿਆਂ ਨੂੰ ਹੀ ਮਿਲੇਗਾ।

ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਕੁਪੋਸ਼ਨ ਅਤੇ ਅਨੀਮੀਆਂ ਤੋਂ ਬਾਹਰ ਕੱਢਣ ਵਾਲੀਆਂ ਮਾਵਾਂ ਨੂੰ ਵੀ 2100 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਵਿੱਚ 1100 ਰੁਪਏ ਸਿੱਧਾ ਔਰਤ ਨੂੰ ਦਿੱਤੇ ਜਾਣਗੇ, ਜਦੋਂਕਿ ਇੱਕ ਹਜ਼ਾਰ ਰੁਪਏ ਦੀ ਐੱਫ ਡੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਤਹਿਤ ਹੁਣ ਤੱਕ ਸੂਬੇ ਦੀਆਂ 10.25 ਲੱਖ ਔਰਤਾਂ ਵੱਲੋਂ ਅਰਜ਼ੀਆਂ ਦਿੱਤੀਆਂ ਗਈਆਂ, ਜਦੋਂਕਿ ਅੱਠ ਲੱਖ ਔਰਤਾਂ ਨੂੰ ਲਾਭ ਮਿਲ ਰਿਹਾ ਹੈ।

ਮੰਤਰੀ ਮੰਡਲ ਨੇ 2002 ਵਿੱਚ ਠੇਕੇ ’ਤੇ ਭਰਤੀ ਕੀਤੇ ਗਏ 347 ਡਰਾਈਵਰਾਂ ਨੂੰ ਕੁਆਲੀਫਾਈਂਗ ਸਰਵਿਸ ਅਤੇ ਪੁਰਾਣੀ ਪੈਨਸ਼ਨ ਸਕੀਨ ਦਾ ਲਾਭ ਦੇਣ ਦਾ ਫ਼ੈਸਲਾ ਕੀਤਾ ਹੈ। ਹਰਿਆਣਾ ਮੰਤਰੀ ਮੰਡਲ ਨੇ ਪਿੰਡ ਪੰਚਾਇਤ ਰੱਤੇਵਾਲੀ, ਬਲਾਕ ਬਰਵਾਲਾ, ਜ਼ਿਲ੍ਹਾ ਪੰਚਕੂਲਾ ਦੀ ਚਾਰ ਏਕੜ ਇੱਕ ਕਨਾਲ 17 ਮਰਲਾ ਭੂਮੀ ਨੂੰ 570 ਪਸ਼ੂਆਂ ਦੀ ਗਊਸ਼ਾਲਾ ਬਣਾਉਣ ਲਈ ਕਾਮਧੇਨੂ ਗਊ ਸੇਵਾ ਸਮਿਤੀ, ਸਕੇਤੜੀ ਨੂੰ 20 ਸਾਲ ਲਈ ਠੇਕੇ ’ਤੇ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ।

Share this content:

Post Comment