ਠੰਡ ਕਾਰਨ ਪੰਜਾਬ ਦੇ ਸਕੂਲਾਂ ‘ਚ ਵਧੀਆਂ ਛੁਟੀਆਂ
ਚੰਡੀਗੜ੍ਹ, 7 ਜਨਵਰੀ – ਪੰਜਾਬ ਸਣੇ ਉੱਤਰ ਭਾਰਤ ਵਿੱਚ ਲਗਾਤਾਰ ਵੱਧ ਰਹੀ ਠੰਡ ਆਪਣਾ ਕਹਿਣ ਦਿਖਾ ਰਹੀ ਹੈ। ਦੱਸ ਦੇਈਏ ਕਿ ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਚਲਦਿਆਂ ਸਕੂਲਾਂ ਵਿੱਚ ਛੁੱਟੀਆਂ ਦੇ ਵਾਧੇ ਨੂੰ ਲੈ ਕੇ ਲਗਾਤਾਰ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਨੂੰ ਧਿਆਨ ‘ਚ ਰੱਖਦਿਆਂ ਪਿਛਲੇ ਦਿਨੀ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਸਨ। ਸਕੂਲੀ ਵਿਦਿਆਰਥੀਆਂ ਦੀਆਂ ਛੁੱਟੀਆਂ 7 ਜਨਵਰੀ ਤੱਕ ਕਰ ਦਿੱਤੀਆਂ ਗਈਆਂ ਸਨ।
ਚੰਡੀਗੜ੍ਹ ਵਿੱਚ 11 ਜਨਵਰੀ ਤੱਕ ਛੁੱਟੀਆਂ?
ਧਿਆਨਦੇਣ ਯੋਗ ਹੈ ਕਿ ਪੰਜਾਬ ਦੇ ਸਕੂਲਾਂ ‘ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਰ ਵਧ ਰਹੀ ਠੰਢ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧਾ ਦਿੱਤੀਆਂ ਗਈਆਂ ਸਨ। ਪੰਜਾਬ ਵਿਚ ਸੀਤ ਲਹਿਰ ਚੱਲ ਰਹੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਪ੍ਰੇਸ਼ਾਨੀ ਵਿਚ ਹਨ ਅਤੇ ਉਡੀਕ ਕਰ ਰਹੇ ਹਨ ਕਿ ਪੰਜਾਬ ਸਰਕਾਰ ਛੁੱਟੀਆਂ ਵਿਚ ਵਾਧਾ ਕਰੇ। ਕਿਓਂਕਿ ਚੰਡੀਗੜ੍ਹ ਵਿੱਚ 11 ਜਨਵਰੀ ਤੱਕ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਸੀ।
ਹਰਿਆਣਾ ਵਿਚ 14 ਜਨਵਰੀ ਤੱਕ ਛੁੱਟੀਆਂ
ਹਰਿਆਣਾ ਵਿਚ ਵੀ ਬੱਚਿਆਂ ਦੀਆਂ 14 ਜਨਵਰੀ ਤੱਕ ਛੁੱਟੀਆਂ ਹਨ। ਇਸ ਨੂੰ ਦੇਖਦੇ ਹੋਏ ਅੱਜ ਪੰਜਾਬ ਸਰਕਾਰ ਵੀ ਸਕੂਲਾਂ ਵਿਚ ਛੁੱਟੀਆਂ ਦੇ ਵਾਧੇ ਦਾ ਐਲਾਨ ਕਰ ਸਕਦੀ ਹੈ। ਹਾਲਾਂਕਿ ਇਹ ਕਿਆਸਰਾਈਆਂ ਹਨ। ਮਾਪਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਧਿਕਾਰਤ ਨੋਟੀਫਿਕੇਸ਼ਨ ਦੀ ਉਡੀਕ ਕਰਨ। ਦੱਸ ਦੇਈਏ ਕਿ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਕੇਂਦਰ ਮੁਤਾਬਕ ਦਸੰਬਰ ਦੇ ਆਖ਼ਰੀ ਦਿਨਾਂ ‘ਚ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ‘ਚ ਬਾਰਿਸ਼ ਦੇਖਣ ਨੂੰ ਮਿਲੀ। 1 ਤੋਂ 6 ਜਨਵਰੀ ਦਰਮਿਆਨ ਪੱਛਮੀ ਗੜਬੜੀ ਸਰਗਰਮ ਰਹੀ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ ‘ਤੇ ਦੇਖਣ ਨੂੰ ਮਿਲਿਆ।
Share this content:



Post Comment