ਹਿਮਾਚਲ ਪ੍ਰਦੇਸ਼ ਵਿਚ ਅੱਗ ਕਾਰਨ 200 ਸਾਲ ਪੁਰਾਣਾ ਜੁੰਗਾ ਮਹਿਲ ਸੜ ਕੇ ਸੁਆਹ
ਹਿਮਾਚਲ, 8 ਜਨਵਰੀ – ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਤੋਂ ਲਗਭਗ 26 ਕਿਲੋਮੀਟਰ ਦੂਰ ਸਥਿਤ ਇਤਿਹਾਸਕ ਜੁੰਗਾ ਪੈਲੇਸ ਬੁੱਧਵਾਰ ਨੂੰ ਭਿਆਨਕ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਪੂਰੀ ਤਰ੍ਹਾਂ ਤਬਾਹ ਹੋ ਗਿਆ। ਅਧਿਕਾਰੀਆਂ ਅਨੁਸਾਰ ਇਹ ਹਾਦਸਾ ਦੁਪਹਿਰ ਕਰੀਬ 1:00 ਵਜੇ ਵਾਪਰਿਆ, ਜਿਸ ਤੋਂ ਬਾਅਦ ਅੱਗ ਨੇ ਤੇਜ਼ੀ ਨਾਲ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਖ਼ਬਰ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਨਹੀਂ ਹੋਇਆ।
Share this content:



Post Comment