19 ਜਨਵਰੀ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਅੰਮ੍ਰਿਤਸਰ, 16 ਜਨਵਰੀ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਸਰਕਾਰ ਦੇ ਘਰ—ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਮੁਕੇਸ਼ ਸਰੰਗਲ ਨੇ ਦੱਸਿਆ ਕਿ 19 ਜਨਵਰੀ 2026 ਦਿਨ ਸੋਮਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜਮੀਨੀ ਮੰਜਿਲ ਨੇੜੇ ਸੁਵਿਧਾ ਕੇਂਦਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਡਾਇਰੈਕਟੋਰੇਟ ਆਫ ਸੈਨਸਸ ਆਪਰੇਸ਼ਨ ਪੰਜਾਬ ਅੰਮ੍ਰਿਤਸਰ ਵੱਲੋਂ ਟੈਕਨਿਕਲ ਅਸਿਸਟੈਂਟ ਦੀ ਅਸਾਮੀ ਦੇ ਲਈ ਆਉਟਸੋਰਸਿੰਗ ਏਜੰਸੀ ਦੇ ਰੋਲ ਤੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਹ ਕੰਟਰੈਕਟ ਪਹਿਲਾ 18 ਮਹੀਨੇ ਦਾ ਹੋਵੇਗਾ। ਇਸ ਪਲੇਸਮੈਂਟ ਕੈਂਪ ਵਿਚ ਬੀ.ਸੀ.ਏ, ਬੀ.ਐਸਸੀ(ਆਈ.ਟੀ), ਐਮ.ਸੀ.ਏ ਅਤੇ ਐਮ.ਐਸਸੀ(ਆਈ.ਟੀ) ਦੀ ਯੋਗਤਾ ਵਾਲੇ ਉਮੀਦਵਾਰ (ਦੋਵੇ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਇਸ ਕੰਪਨੀ ਵੱਲੋਂ ਪ੍ਰਾਰਥੀਆਂ ਨੂੰ 25,000 ਤੱਕ ਤਨਖਾਹ ਦਿੱਤੀ ਜਾਵੇਗੀ। ਇਸ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰ ਦਾ ਨਾਮ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰਜਿਸਟਰ ਹੋਣਾ ਲਾਜਮੀ ਹੈ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਸੋਮਵਾਰ ਸਵੇਰੇ 10:30 ਵਜੇ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।
Share this content:



Post Comment