ਪੀ.ਐੱਮ.ਸ਼੍ਰੀ ਸਰਕਾਰੀ ਹਾਈ ਸਕੂਲ ਹਦੀਆਬਾਦ ਵਿਖੇ ਖੇਡ ਦਿਵਸ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ
ਅੱਜ ਪੀ.ਐੱਮ. ਸ਼੍ਰੀ ਸਰਕਾਰੀ ਹਾਈ ਸਕੂਲ ਹਦੀਆਬਾਦ ਵਿਖੇ ਸਕੂਲ ਮੁਖੀ ਸ੍ਰੀਮਤੀ ਪਰਮਜੀਤ ਰਾਣਾ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਖੇਡ ਦਿਵਸ ਬੜੇ ਹੀ ਜੋਸ਼, ਉਤਸ਼ਾਹ ਅਤੇ ਖ਼ੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਖੇਡ ਦਿਵਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਰੀਰਕ ਤੰਦਰੁਸਤੀ, ਟੀਮ-ਭਾਵਨਾ, ਅਨੁਸ਼ਾਸਨ ਅਤੇ ਖੇਡ-ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ।
ਖੇਡ ਦਿਵਸ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਕਿਸਮ ਦੀਆਂ ਮਨੋਰੰਜਕ ਅਤੇ ਦਿਲਚਸਪ ਖੇਡਾਂ ਵਿੱਚ ਭਰਪੂਰ ਉਤਸ਼ਾਹ ਨਾਲ ਭਾਗ ਲਿਆ ਗਿਆ।
ਇਸ ਸਮਾਗਮ ਦੀ ਸਫ਼ਲਤਾ ਲਈ ਵਿਦਿਆਰਥੀਆਂ ਸੁਰਜੀਤ ਕੁਮਾਰ, ਸਰਬਜੀਤ ਸਿੰਘ, ਜਸਵੀਰ ਕੌਰ, ਸੁਖਪ੍ਰੀਤ ਕੌਰ ਅਤੇ ਦਿਲਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਸਮੂਹ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਖੇਡਾਂ ਵਿੱਚ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਅਰਜੁਨ,ਮੋਨਿਕਾ,ਜਸਵੰਤ,ਸਿਮਰਨ, ਨੇਹਾ,ਪੁਸ਼ਪਾ ,ਮਨੀਸ਼ ਕੁਮਾਰ,ਲਵਕੁਸ਼ ਨੇ ਵੱਖ-ਵੱਖ ਖੇਡਾਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ।
ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਰਸ਼ ਵਰਧਨ,ਸਤਨਾਮ ਕੌਰ,ਰਾਜੀਵ ਸੋਨੀ,ਕਮਲੇਸ਼ ਸੰਧੂ,ਨਵਜੋਤ ਕਿਰਨ,ਸੋਨੀਆ,ਮਨਪ੍ਰੀਤ ਕੌਰ,ਅਨੁਰਾਧਾ ਮੰਡਵਾਲ,ਗੁਰਪ੍ਰੀਤ ਕੌਰ,ਅਮਨਦੀਪ ਸਿੰਘ,ਹਰਮੀਤ ਕੌਰ,ਰਣਬੀਰ ਸਿੰਘ, ਨਿਸ਼ੀ ਸੈਣੀ, ਜਸਵੀਰ ਕੌਰ,ਕਿਸ਼ੋਰ ਕੁਮਾਰ,ਸਨਮਦੀਪ ਸਿੰਘ ਆਦਿ ਹਾਜ਼ਰ ਰਹੇ ਅਤੇ ਵਿਦਿਆਰਥੀਆਂ ਦਾ ਹੌਂਸਲਾ ਵਧਾਇਆ।
ਅੰਤ ਵਿੱਚ ਸਕੂਲ ਮੁਖੀ ਸ੍ਰੀਮਤੀ ਪਰਮਜੀਤ ਰਾਣਾ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਅਜਿਹੇ ਸਮਾਗਮ ਬੱਚਿਆਂ ਨੂੰ ਤੰਦਰੁਸਤ, ਅਨੁਸ਼ਾਸਿਤ ਅਤੇ ਆਤਮ-ਵਿਸ਼ਵਾਸੀ ਬਣਾਉਂਦੇ ਹਨ। ਰਾਜੀਵ ਸੋਨੀ ਨੇ ਦੱਸਿਆ ਕਿ ਵੱਖ ਵੱਖ ਸਹਿ ਅਕਾਦਮਿਕ ਕਿਰਿਆਵਾਂ ਅਤੇ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਸਨਮਾਨਿਤ ਕੀਤਾ ਜਾਵੇਗਾ।
Share this content:



Post Comment