Loading Now

ਮਜ਼ਦੂਰਾਂ ਨੂੰ ਵੀ ਕਿਸਾਨਾਂ ਦੇ ਰਾਹ ’ਤੇ ਚੱਲਣ ਦੀ ਲੋੜ : ਰਾਹੁਲ

ਮਜ਼ਦੂਰਾਂ ਨੂੰ ਵੀ ਕਿਸਾਨਾਂ ਦੇ ਰਾਹ ’ਤੇ ਚੱਲਣ ਦੀ ਲੋੜ : ਰਾਹੁਲ

ਨਵੀਂ ਦਿੱਲੀ, 23 ਜਨਵਰੀ – ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਮਗਨਰੇਗਾ ਖਤਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾ ਕਿਹਾ ਕਿ ਜਿਵੇਂ ਸਰਕਾਰ ਨੇ ਪਹਿਲਾਂ ‘ਤਿੰਨ ਕਾਲੇ ਖੇਤੀ ਕਾਨੂੰਨ’ ਲਿਆਂਦੇ ਸਨ, ਉਸੇ ਤਰ੍ਹਾਂ ਹੁਣ ਮਜ਼ਦੂਰਾਂ ਦੇ ਅਧਿਕਾਰਾਂ ’ਤੇ ਹਮਲਾ ਕੀਤਾ ਜਾ ਰਿਹਾ ਹੈ। ਰਾਸ਼ਟਰੀ ਮਗਨਰੇਗਾ ਮਜ਼ਦੂਰ ਕਨਵੈਨਸ਼ਨ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਮਗਨਰੇਗਾ ਦੀ ਮੂਲ ਸੋਚ ਗਰੀਬਾਂ ਨੂੰ ਕੰਮ ਦਾ ਅਧਿਕਾਰ ਦੇਣ ਦੀ ਸੀ। ਇਹ ਯੋਜਨਾ ਪੰਚਾਇਤੀ ਰਾਜ ਪ੍ਰਣਾਲੀ ਰਾਹੀਂ ਚਲਾਈ ਜਾਂਦੀ ਸੀ, ਤਾਂ ਜੋ ਲੋੜਵੰਦ ਲੋਕਾਂ ਨੂੰ ਰੋਜ਼ਗਾਰ ਮਿਲ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਇਸ ਅਧਿਕਾਰ-ਅਧਾਰਤ ਪ੍ਰਣਾਲੀ ਨੂੰ ਖਤਮ ਕਰਨਾ ਚਾਹੁੰਦੀ ਹੈ।

ਰਾਹੁਲ ਨੇ ਕਿਹਾ ਕਿ ਕਿਸਾਨਾਂ ਨੇ ਇੱਕਜੁਟ ਹੋ ਕੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਸੀ ਅਤੇ ਹੁਣ ਮਜ਼ਦੂਰਾਂ ਨੂੰ ਵੀ ਉਹੀ ਰਾਹ ਅਪਣਾਉਣ ਦੀ ਲੋੜ ਹੈ। ਉਨ੍ਹਾ ਦੋਸ਼ ਲਗਾਇਆ ਕਿ ਨਵੇਂ ਵੀ ਬੀ-ਜੀ ਰਾਮ ਜੀ ਕਾਨੂੰਨ ਤਹਿਤ ਕੇਂਦਰ ਸਰਕਾਰ ਕੰਮ ਅਤੇ ਫੰਡਾਂ ਦਾ ਫੈਸਲਾ ਕਰੇਗੀ, ਜਿਸ ਨਾਲ ਭਾਜਪਾ ਸ਼ਾਸਤ ਰਾਜਾਂ ਨੂੰ ਤਰਜੀਹ ਮਿਲੇਗੀ। ਉਨ੍ਹਾ ਕਿਹਾ ਕਿ ਮਜ਼ਦੂਰਾਂ ਨੂੰ ਮਿਲਣ ਵਾਲਾ ਲਾਭ ਹੁਣ ਠੇਕੇਦਾਰਾਂ ਅਤੇ ਬਿਊਰੋਕ੍ਰੇਸੀ ਕੋਲ ਚਲਾ ਜਾਵੇਗਾ। ਉਹਨਾ ਦੋਸ਼ ਲਗਾਇਆ ਕਿ ਸਰਕਾਰ ਕੁਝ ਚੁਣੇ ਹੋਏ ਕਾਰਪੋਰੇਟ ਘਰਾਣਿਆਂ ਲਈ ਸੰਪਤੀ ਇਕੱਠਾ ਕਰਨਾ ਚਾਹੁੰਦੀ ਹੈ। ਗੌਰਤਲਬ ਹੈ ਕਿ ਕਾਂਗਰਸ ਨੇ 10 ਜਨਵਰੀ ਤੋਂ ਮਗਨਰੇਗਾ ਬਚਾਓ ਸੰਘਰਸ਼ ਤਹਿਤ 45 ਦਿਨਾਂ ਦੀ ਕੌਮੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਦਾ ਮਕਸਦ ਮਗਨਰੇਗਾ ਨੂੰ ਉਸ ਦੇ ਮੂਲ ਅਧਿਕਾਰ-ਅਧਾਰਤ ਰੂਪ ਵਿੱਚ ਬਹਾਲ ਕਰਵਾਉਣਾ ਹੈ।

Share this content:

Previous post

ਭਾਰਤ ਵਿੱਚ ਵੋਟਾਂ ਦੀ  ਗਿਣਤੀ ਸਿਰਫ਼ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ : ਮੁੱਖ ਚੋਣ ਅਧਿਕਾਰੀ ਪੰਜਾਬ

Next post

ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Post Comment