ਕੈਬਨਿਟ ਮੰਤਰੀ ਖੁੱਡੀਆਂ ਨੇ ਹਲਕੇ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਸਬੰਧੀ ਕੀਤੀ ਰੀਵਿਊ ਮੀਟਿੰਗ
*ਆਮ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ-ਖੁੱਡੀਆਂ
ਲੰਬੀ, 26 ਜਨਵਰੀ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਖੇਤੀਬਾੜੀ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੀਤੇ ਦਿਨੀਂ ਹਲਕੇ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਬਿਜਲੀ ਬੋਰਡ ਦੇ ਰੈਸਟ ਹਾਊਸ, ਪਿੰਡ ਬਾਦਲ ਵਿਖੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁੱਖ ਤਰਜੀਹ ਵਿਕਾਸ ਦੇ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਕੇ ਲੋਕਾਂ ਦੇ ਸਪੁਰਦ ਕਰਨਾ ਹੈ, ਜਿਸ ਨਾਲ ਲੋਕਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ ਅਤੇ ਉਨ੍ਹਾਂ ਨੂੰ ਮਿਆਰੀ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਅਤੇ ਇਸ ਵਿੱਚ ਕਿਸੇ ਕਿਸਮ ਦੀ ਕੁਤਾਹੀ ਤੇ ਆਮ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਮੁਹਿੰਮ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਇਸ ਮੁਹਿੰਮ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਸਬ ਡਿਵੀਜ਼ਨਲ ਮੈਜਿਸਟਰੇਟ ਮਲੋਟ ਜੁਗਰਾਜ ਸਿੰਘ ਕਾਹਲੋਂ, ਤਹਿਸੀਲਦਾਰ ਮਲੋਟ, ਬੀਡੀਪੀਓ ਰਾਕੇਸ਼ ਬਿਸ਼ਨੋਈ, ਅਮੀਤ ਖੁੱਡੀਆਂ, ਐਕਸੀਅਨ ਅਮਨਦੀਪ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਪੰਕਜ ਮੋਰੀਆ, ਐਗਰੀਕਲਚਰ ਚੀਫ ਜਗਸੀਰ ਸਿੰਘ, ਸਿਵਲ ਸਰਜਨ ਸੁਨੀਲ ਬਾਂਸਲ, ਪੀਏ ਗੁਰਬਾਜ ਖੁੱਡੀਆਂ, ਪੀਏ ਟੋਨੀ ਭੁੱਲਰ, ਲਵਪ੍ਰੀਤ ਸਿੰਘ ਅਤੇ ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Share this content:



Post Comment