ਪੰਜਾਬ ਐਸ ਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਓਰੀਐਂਟਲ ਇੰਸ਼ੋਰੈਂਸ ਕੰਪਨੀ ਦੇ ਡਿਪਟੀ ਮੈਨੇਜਰ ਅਨਿਲ ਕੁਮਾਰ ਦੀ ਰਿਟਾਇਰਮੈਂਟ ਪਾਰਟੀ ਵਿੱਚ ਕੀਤੀ ਸ਼ਿਰਕਤ
ਐਸ.ਏ.ਐਸ. ਨਗਰ, 9 ਫਰਵਰੀ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦਾ ਓਰੀਐਂਟਲ ਇੰਸ਼ੋਰੈਂਸ ਕੰਪਨੀ ਵਿੱਚ ਡਿਪਟੀ ਮੈਨੇਜਰ ਰਹੇ ਸ੍ਰੀ ਅਨਿਲ ਕੁਮਾਰ ਦੀ ਰਿਟਾਇਰਮੈਂਟ ਪਾਰਟੀ ਵਿੱਚ ਹਾਜ਼ਰੀ ਭਰੀ ਅਤੇ ਉਨ੍ਹਾਂ ਨੂੰ ਰਿਟਾਇਰਮੈਂਟ ਉਪਰੰਤ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ੍ਰੀ ਅਨਿਲ ਕੁਮਾਰ ਨੇ ਦਾ ਓਰੀਐਂਟਲ ਇੰਸ਼ੋਰੈਂਸ ਕੰਪਨੀ ਵਿੱਚ ਆਪਣੀ ਸੇਵਾ ਦੌਰਾਨ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਲਗਨ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਰਮਠ ਅਧਿਕਾਰੀ ਸਮਾਜ ਅਤੇ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹੁੰਦੇ ਹਨ। ਸਮਾਗਮ ਦੌਰਾਨ ਸ੍ਰੀ ਗਿਆਨ ਚੰਦ ਗੰਗੜ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਮਿਸ਼ਨਰੀ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ। ਇਸ ਦੇ ਨਾਲ ਹੀ ਜੱਸੀ ਤਾਜਪੁਰੀ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਸਮਾਜਿਕ ਸੁਧਾਰਾਂ ਸਬੰਧੀ ਕੋਰੀਓਗਰਾਫੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਰਾਹੀਂ ਸਮਾਜਿਕ ਜਾਗਰੂਕਤਾ ਦਾ ਸੰਦੇਸ਼
ਦਿੱਤਾ ਗਿਆ। ਇਸ ਸਮਾਗਮ ਦਾ ਆਯੋਜਨ ਡਾ. ਬੀ.ਆਰ. ਅੰਬੇਡਕਰ ਮਿਸ਼ਨਰੀ ਵੈਲਫੇਅਰ ਅਸੋਸੀਏਸ਼ਨ, ਮੋਹਾਲੀ ਵੱਲੋਂ ਕੀਤਾ ਗਿਆ, ਜਿਸ ਦੌਰਾਨ ਸ੍ਰੀ ਅਨਿਲ ਕੁਮਾਰ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਠਨ ਦੇ ਮੈਂਬਰਾਂ ਅਤੇ ਸਨਮਾਨਿਤ ਮਹਿਮਾਨਾਂ ਨੇ ਹਾਜ਼ਰੀ ਭਰੀ। ਇਸ ਮੌਕੇ ਜਸਪਾਲ ਭੱਟੀ, ਦਰਬਾਰਾ ਸਿੰਘ, ਕੁਲਦੀਪ ਰਾਮ ਅਤੇ ਦਿਨੇਸ਼ ਦਈਆ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਯੂ.ਕੇ. ਅਤੇ ਯੂ.ਐਸ.ਏ. ਤੋਂ ਮਿਸਟਰ ਜੇ.ਡੀ. ਸੁਲਤਾਨੀ, ਦਾਰਾ ਸਿੰਘ, ਰੋਹਿਤ ਕੁਮਾਰ ਅਤੇ ਅੰਮ੍ਰਿਤ ਵਰਸ਼ਾ ਵੀ ਸਮਾਗਮ ਵਿੱਚ ਸਪੈਸ਼ਲ ਤੌਰ ‘ਤੇ ਸ਼ਾਮਲ ਹੋਏ।
Share this content:



Post Comment