ਵਿਆਹ ਸਮਾਗਮ ਤੋਂ ਪਰਤ ਰਹੇ 5 ਜਿਗਰੀ ਯਾਰਾਂ ਦੀ ਸੜਕ ਹਾਦਸੇ ‘ਚ ਮੌਤ
ਹਰਿਆਣਾ, 14 ਫਰਵਰੀ – ਹਰਿਆਣਾ ਦੇ ਗੋਹਾਣਾ ਵਿਚ ਬੀਤੀ ਦੇਰ ਰਾਤ ਇਕ ਦਰਦਨਾਕ ਸੜਕ ਹਾਦਸੇ ਵਿਚ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸੱਤ ਨੌਜਵਾਨਾਂ ਦੀ ਕਾਰ ਇੱਕ ਦਰੱਖਤ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰ ਗੰਭੀਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਖਾਨਪੁਰ ਮਹਿਲਾ ਮੈਡੀਕਲ ਸੈਂਟਰ ਲਿਆਂਦਾ ਗਿਆ। ਇਲਾਜ ਦੌਰਾਨ ਦੋ ਹੋਰ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ ਹੈ। ਰਿਪੋਰਟਾਂ ਅਨੁਸਾਰ, ਇੱਕ ਕਾਲੀ ਸਕਾਰਪੀਓ ਸੰਤੁਲਨ ਗੁਆ ਬੈਠੀ ਅਤੇ ਸੜਕ ਕਿਨਾਰੇ ਇੱਕ ਦਰੱਖਤ ਨਾਲ ਟਕਰਾ ਗਿਆ। ਇਸ ਵਿੱਚ ਸੱਤ ਨੌਜਵਾਨ ਸਵਾਰ ਸਨ। ਸਾਰੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ।
Share this content:



Post Comment