ਅਕਾਲੀਆਂ ਵੱਲੋਂ ਪੰਜਾਬ ਬਚਾਓ ਰੈਲੀ ਲਈ ਲਾਮਬੰਦੀ ਸ਼ੁਰੂ
24, ਫਰਵਰੀ – ਬਲਾਕ ਗੋਨਿਆਣਾ ਮੰਡੀ ਵਿਖੇ 7 ਮਾਰਚ ਨੂੰ ਪੰਜਾਬ ਬਚਾਓ ਦੇ ਨਾਅਰੇ ਹੇਠ ਹੋਣ ਜਾ ਰਹੀ ਰੈਲੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਲਾਮਬੰਦੀ ਸ਼ੁਰੂ ਕੀਤੀ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਠਿੰਡਾ ਸੰਸਦ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਸੀਨੀਅਰ ਲੀਡਰਸ਼ਿੱਪ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ ਸਮੇਤ ਹੋਰ ਦਿੱਗਜ ਨੇਤਾ ਸੰਬੋਧਨ ਕਰਨਗੇ। ਇਸ ਸਬੰਧੀ ਪੰਜਾਬ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਗੋਨਿਆਣਾ ਅਤੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਦੀ ਅਗਵਾਈ ਹੇਠ ਅੱਜ ਅੱਧੀ ਦਰਜਨ ਪਿੰਡਾਂ ਵਿੱਚ ਕੋਠੇ ਚੇਤ ਸਿੰਘ ਵਾਲੇ, ਕਿਲੀ ਨਿਹਾਲ ਸਿੰਘ ਵਾਲਾ, ਕੋਠੇ ਫੁਲੇ ਵਾਲੇ ਆਦਿ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਵਰਕਰਾਂ ਅਤੇ ਸਮਰਥਕਾਂ ਨੂੰ ਰੈਲੀ ਲਈ ਲਾਮਬੰਦ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਵਰਕਰਾਂ ਵੱਲੋਂ ਪਿੰਡ ਪਿੰਡ ਜਾ ਕੇ 7 ਮਾਰਚ ਨੂੰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ।
Share this content:



Post Comment