ਲਾਰੈਂਸ ਬਿਸ਼ਨੋਈ ਦੇ ਵਕੀਲ ‘ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ
ਨਵੀਂ ਦਿੱਲੀ, 25 ਫਰਵਰੀ – ਦਿੱਲੀ ਵਿੱਚ ਕਸ਼ਮੀਰੀ ਗੇਟ ‘ਤੇ ਇੱਕ ਸਨਸਨੀਖੇਜ਼ ਘਟਨਾ ਵਾਪਰੀ, ਜਿੱਥੇ ਲਾਰੈਂਸ ਬਿਸ਼ਨੋਈ ਦੀ ਕਾਨੂੰਨੀ ਟੀਮ ਦੇ ਮੈਂਬਰਾਂ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕਰ ਦਿੱਤੀ। ਦੱਸ ਦੇਈਏ ਕਿ ਮੰਗਲਵਾਰ ਦੇਰ ਰਾਤ ਇੱਕ ਕਾਰ ਦੇ ਅੰਦਰ 5 ਲੋਕਾਂ ‘ਤੇ ਅਚਾਨਕ ਹੋਏ ਹਮਲੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ।
ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਰਾਤ ਲਗਭਗ 10:10 ਵਜੇ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਇੱਕ ਕਾਰ ‘ਤੇ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਪੁਲਿਸ ਅਨੁਸਾਰ, ਕਾਰ ਵਿੱਚ ਪੰਜ ਲੋਕ ਸਨ ਅਤੇ ਗੋਲੀਬਾਰੀ ਤੋਂ ਬਾਅਦ ਹਮਲਾਵਰ ਭੱਜ ਗਏ। ਜ਼ਖਮੀ ਵਿਅਕਤੀ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦਿੱਲੀ ਪੁਲਿਸ ਦੇ ਡੀਸੀਪੀ ਉੱਤਰੀ ਰਾਜਾ ਬੰਠੀਆ ਨੇ ਮੌਕੇ ‘ਤੇ ਪੱਤਰਕਾਰਾਂ ਨੂੰ ਦੱਸਿਆ ਕਿ ਸਾਨੂੰ ਰਾਤ ਲਗਭਗ 10:10 ਵਜੇ ਸੂਚਨਾ ਮਿਲੀ ਕਿ ਕਸ਼ਮੀਰੀ ਗੇਟ ਨੇੜੇ ਇੱਕ ਕਾਰ ‘ਤੇ ਗੋਲੀਬਾਰੀ ਕੀਤੀ ਗਈ ਹੈ।
Share this content:

Post Comment